ਮੋਹਾਲੀ: ਪਿੰਕੀ ਧਾਲੀਵਾਲ ਨਾਲ ਚਲੇ ਆ ਰਹੇ ਵਿਵਾਦ ਦੇ ਮੱਦੇਨਜ਼ਰ, ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਮਨ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ, ਤੇ ਕਿਹਾ ਉਨ੍ਹਾਂ ਨੇ ਮੇਰੀ ਗੱਲ ਸੁਣੀ ਅਤੇ ਮਦਦ ਲਈ ਅੱਗੇ ਆਏ। ਇਸ ਦੇ ਨਾਲ ਹੀ, ਸੁਨੰਦਾ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦਾ ਵੀ ਹਿਰਦੇ ਤੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮਾਮਲੇ ਵਿੱਚ ਉਨ੍ਹਾਂ ਦੀ ਹਮਾਇਤ ਕੀਤੀ।
ਸੁਨੰਦਾ ਸ਼ਰਮਾ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਇਹ ਵੀ ਸਾਫ਼ ਕੀਤਾ ਕਿ ਉਹ ਹੁਣ ਇੱਕ ਆਜ਼ਾਦ ਕਲਾਕਾਰ ਵਜੋਂ ਆਪਣੇ ਕੈਰੀਅਰ ਨੂੰ ਅੱਗੇ ਵਧਾਏਗੀ। ਸੁਨੰਦਾ ਨੇ ਪ੍ਰਸ਼ੰਸਕਾਂ ਨੂੰ ਭਰੋਸਾ ਦਵਾਇਆ ਕਿ ਉਹ ਜਲਦੀ ਹੀ ਆਪਣੇ ਨਵੇਂ ਗੀਤਾਂ ਨਾਲ ਵਾਪਸੀ ਕਰੇਗੀ। ਇਸ ਤੋਂ ਇਲਾਵਾ ਗਾਇਕਾ ਨੇ ਪੰਜਾਬੀ ਸੰਗੀਤ ਉਦਯੋਗ (ਮਿਊਜ਼ਿਕ ਇੰਡਸਟਰੀ) ਅਤੇ ਆਪਣੇ ਸਾਰੇ ਸਾਥੀਆਂ ਦਾ ਦਿਲੋਂ ਸ਼ੁਕਰੀਆ ਅਦਾ ਕੀਤਾ, ਜੋ ਹਰ ਸਥਿਤੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ।
ਆਪਣੇ ਸੰਦੇਸ਼ ਦੇ ਆਖਰੀ ਹਿੱਸੇ ਵਿੱਚ, ਸੁਨੰਦਾ ਸ਼ਰਮਾ ਨੇ ਆਪਣੇ ਦਰਸ਼ਕਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜੋ ਹਰ ਵੇਲੇ ਉਸ ਦੇ ਹੱਕ ਵਿੱਚ ਖੜ੍ਹੇ ਰਹੇ ਅਤੇ ਉਸ ਲਈ ਹੌਸਲਾ ਬਣੇ। ਗਾਇਕਾ ਨੇ ਪ੍ਰਸ਼ੰਸਕਾਂ ਨੂੰ ਭਰੋਸਾ ਦਵਾਇਆ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਨਵੇਂ ਗੀਤ ਲੈ ਕੇ ਆ ਰਹੀ ਹਨ ਅਤੇ ਉਮੀਦ ਜਤਾਈ ਕਿ ਦਰਸ਼ਕ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਪਿਆਰ ਅਤੇ ਸਮਰਥਨ ਦੇਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।