ਸੰਗਰੂਰ : ਪ੍ਰਾਚੀਨ ਮੰਦਿਰ ਮਾਤਾ ਸ਼੍ਰੀ ਮਹਾਕਾਲੀ ਦੇਵੀ ਪਟਿਆਲਾ ਗੇਟ ਸੰਗਰੂਰ ਵਿਖੇ ਗੰਜੇਪਨ ਦੇ ਇਲਾਜ ਲਈ ਕੈਂਪ ਲਗਾਇਆ ਗਿਆ। ਜਿਸ ਵਿਚ ਗੰਜਾਪਨ ਦੂਰ ਕਰਨ ਲਈ ਸਿਰ ‘ਤੇ ਦਵਾਈ ਲਗਾਈ ਗਈ ਸੀ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਗੰਜੇਪਨ ਨੂੰ ਠੀਕ ਕਰਨ ਲਈ ਇਸ ਦਵਾਈ ਨੂੰ ਲਗਾਇਆ ਸੀ। ਹਾਲਾਂਕਿ ਜਦੋਂ ਡੇਰੇ ‘ਚ ਪਹੁੰਚੇ ਲੋਕਾਂ ਨੇ ਦਵਾਈ ਲਗਾ ਕੇ ਆਪਣੇ ਸਿਰ ਪਾਣੀ ਨਾਲ ਧੋਤੇ ਤਾਂ ਉਨ੍ਹਾਂ ਦੀਆਂ ਅੱਖਾਂ ‘ਚ ਤੇਜ਼ ਜਲਨ ਮਹਿਸੂਸ ਹੋਈ। ਜਿਸ ਤੋਂ ਬਾਅਦ ਅੱਖਾਂ ਵਿਚ ਹੁੰਦੇ ਦਰਦ ਨਾਲ ਤੜਫਦੇ ਹੋਏ ਲੋਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪੁੱਜੇ, ਜਿੱਥੇ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ।

ਇਸ ਸਬੰਧੀ ਗੱਲਬਾਤ ਕਰਦਿਆਂ ਸਿਵਲ ਹਸਪਤਾਲ ਸੰਗਰੂਰ ਦੇ ਡਾਕਟਰ ਨੇ ਦੱਸਿਆ ਕਿ ਅੱਖਾਂ ਵਿੱਚ ਜਲਨ ਹੋਣ ਕਾਰਨ ਕਈ ਵਿਅਕਤੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦਾ ਮੁੱਢਲਾ ਇਲਾਜ ਕੀਤਾ ਗਿਆ ਹੈ ਅਤੇ ਸਵੇਰੇ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।