ਅਪ੍ਰੈਲ ਨੂੰ ਬਠਿੰਡਾ ਦੇ ਰਿੰਗ ਰੋਡ ‘ਤੇ 17.71 ਗ੍ਰਾਮ ਚਿੱਟੇ ਨਾਲ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਥਾਣਾ ਕਨਾਲ ਕਲੋਨੀ ਪੁਲਿਸ ਨੇ ਅਦਾਲਤ ‘ਚ ਪੇਸ਼ ਕੀਤਾ। ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ, ਜੱਜ ਮਹੇਸ਼ ਕੁਮਾਰ ਸ਼ਰਮਾ ਦੀ ਅਦਾਲਤ ਨੇ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਣ ਦੇ ਹੁਕਮ ਦਿੱਤੇ।
ਡੀਐਸਪੀ ਸਿਟੀ-2 ਸਰਬਜੀਤ ਸਿੰਘ ਬਰਾੜ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਅਮਨਦੀਪ ਕੌਰ ਨੂੰ ਪੁਲਿਸ ਰਿਮਾਂਡ ਪੂਰਾ ਹੋਣ ‘ਤੇ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਦਾਲਤ ਅੱਗੇ ਹੁਣ ਤੱਕ ਦੀ ਜਾਂਚ ਦੇ ਤੱਥ ਪੇਸ਼ ਕੀਤੇ ਗਏ ਸਨ ਅਤੇ ਪੁਲਿਸ ਰਿਮਾਂਡ ਵਾਧੂ ਮੰਗਿਆ ਗਿਆ ਸੀ, ਪਰ ਅਦਾਲਤ ਨੇ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਣ ਦਾ ਹੁਕਮ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਏ ਤੱਥ ਜਨਤਕ ਨਹੀਂ ਕੀਤੇ ਜਾ ਸਕਦੇ ਕਿਉਂਕਿ ਇਹ ਜਾਂਚ ਦਾ ਵਿਸ਼ਾ ਹਨ। ਜਲਦੀ ਹੀ ਜਾਂਚ ਪੂਰੀ ਹੋਣ ‘ਤੇ ਮਾਨਯੋਗ ਅਦਾਲਤ ‘ਚ ਚਲਾਨ ਪੇਸ਼ ਕੀਤਾ ਜਾਵੇਗਾ।
ਇਸ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਬਲਵਿੰਦਰ ਸਿੰਘ ਨੂੰ ਫੜਨ ਲਈ ਪੁਲਿਸ ਅਜੇ ਤੱਕ ਅਸਫਲ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।