ਚੰਡੀਗੜ੍ਹ: ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ, ਪੁਲਿਸ ਟੀਮ ਦੋ ਧਿਰਾਂ ਵਿਚਕਾਰ ਹੋਏ ਝਗੜੇ ਨੂੰ ਸੁਲਝਾਉਣ ਲਈ ਪਿੰਡ ਕੋਟ ਮੁਹੰਮਦ ਖਾਨ ਗਈ ਸੀ। ਇਸ ਦੌਰਾਨ ਲੜ ਰਹੇ ਲੋਕਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਦੋਂ ਕਿ ਇੱਕ ਸਹਾਇਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਦੇ ਸਰਪੰਚ ਅਤੇ 20 ਨਾਮਜ਼ਦ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਦੇਰ ਰਾਤ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਹਰਮਨ ਬੀਰ ਸਿੰਘ ਗਿੱਲ ਸਮੇਤ ਐੱਸ.ਐੱਸ.ਪੀ. ਅਭਿਮਨਿਊ ਰਾਣਾ, ਡੀ. ਐੱਸ. ਪੀ. ਅਤੁਲ ਸੋਨੀ ਮੌਕੇ ‘ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਵਾਰਦਾਤ ਦੌਰਾਨ ਗੋਲ਼ੀ ਚਲਾਉਣ ਸਮੇਂ ਪੁਲਿਸ ਮੁਲਾਜ਼ਮ ਦੀ ਰਿਵਾਲਵਰ ਦੀ ਵਰਤੋਂ ਕੀਤੇ ਜਾਣ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਇਸ ਸਬੰਧੀ ਪੁਲਸ ਅਧਿਕਾਰੀਆਂ ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।