ਸ਼੍ਰੋਮਣੀ ਅਕਾਲੀ ਦਲ ਪਾਰਟੀ ਅੱਜ ਦੁਪਹਿਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਪਣਾ ਜਨਰਲ ਡੈਲੀਗੇਟ ਇਜਲਾਸ ਕਰੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਵੀ ਮਿਲੇਗਾ।
ਦੱਸ ਦਈਏ ਕਿ ਇਹ ਫੈਸਲਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਵਿਸਾਖੀ ਦੇ ਮੌਕੇ ‘ਤੇ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਇੱਕ ਰਾਜਨੀਤਿਕ ਕਾਨਫਰੰਸ ਕੀਤੀ ਜਾਵੇਗੀ।
ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਪਾਰਟੀ ਡੈਲੀਗੇਟ ਸ੍ਰੀ ਦਰਬਾਰ ਸਾਹਿਬ ਦੇ ਅਹਾਤੇ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਨਵੇਂ ਪ੍ਰਧਾਨ ਦੀ ਚੋਣ ਕਰਨਗੇ। ਨਵੇਂ ਪ੍ਰਧਾਨ ਦੇ ਨਾਂ ਦੇ ਐਲਾਨ ਦੇ ਨਾਲ ਹੀ ਅਹੁਦੇਦਾਰਾਂ ਤੋਂ ਇਲਾਵਾ ਇੱਕ ਨਵੀਂ ਵਰਕਿੰਗ ਕਮੇਟੀ ਵੀ ਬਣਾਈ ਜਾਵੇਗੀ।