ਲੁਧਿਆਣਾ: ਲੁਧਿਆਣਾ ਵਿੱਚ ਜਲਦੀ ਹੀ ਹੋਣ ਵਾਲੀਆਂ ਜ਼ਿਮਣੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਇਸ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕੀਤੀ। ਉਨ੍ਹਾਂ ਨੇ ਦੱਸਿਆ ਕਿ ਘੁੰਮਣ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ।
ਗੌਰ ਕਰਨ ਯੋਗ ਹੈ ਕਿ ਪਰਉਪਕਾਰ ਸਿੰਘ ਘੁੰਮਣ ਪਹਿਲਾਂ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਕਾਨੂੰਨੀ ਖੇਤਰ ਵਿੱਚ ਉਨ੍ਹਾਂ ਦੀ ਪਛਾਣ ਕਾਫੀ ਮਜ਼ਬੂਤ ਹੈ।
ਇਸ ਤੋਂ ਇਲਾਵਾ, ਲੁਧਿਆਣਾ ਤੋਂ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਅਤੇ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ਨੂੰ ਪਹਿਲਾਂ ਹੀ ਚੋਣ ਮੈਦਾਨ ‘ਚ ਉਤਾਰਿਆ ਜਾ ਚੁੱਕਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।