ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਧਰਮ ਅਤੇ ਸਮਾਜ ਦੀ ਰੱਖਿਆ ਲਈ ਆਪਣਾ ਸਾਰਾ ਵੰਸ਼ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਨਾਗਰੀਕਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ, ਸਿਖਿਆਵਾਂ ਅਤੇ ਵਾਣੀ ਨੂੰ ਆਪਣੇ ਜੀਵਨ ਵਿੱਚ ਧਾਰਣ ਕਰਨ ਦੀ ਅਪੀਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬਲਿਦਾਨ ਅਤੇ ਤਿਆਗ ਦੀ ਭਾਵਨਾ ਨੂੰ ਹਮੇਸ਼ਾ ਆਪਣੇ ਜਹਿਨ ਵਿੱਚ ਯਾਦ ਰੱਖਣ। ਇਹ ਹੀ ਸਾਡੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁਕੱਰਵਾਰ ਨੂੰ ਪਿੰਡ ਬੀਡ ਮਥਾਨਾ ਵਿੱਚ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਗੁਰੂਦੁਆਰਾ ਸਿੰਘ ਕਮੇਟੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬੋਲ ਰਹੇ ਸਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਵਧੀਕ ਰਾਜ ਮੰਤਰੀ ਸੁਭਾਸ਼ ਸੁਧਾ ਨੇ ਪਿੰਡ ਬੀਡ ਮਥਾਨਾ ਦੇ ਪ੍ਰਵੇਸ਼ ਦੁਆਰ ‘ਤੇ ਸ੍ਰੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਬੀਡ ਮਥਾਨਾ ਵੱਲੋਂ ਬਣਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਦੇ ਸ੍ਰੀ ਗੁਰੂਦੁਆਰਾ ਸਿੰਘ ਕਮੇਟੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਅਤੇ ਪ੍ਰਦੇਸ਼ ਵਾਸਿਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਗੁਰੂਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਅਤੇ ਗੁਲਜਾਰ ਸਿੰਘ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਰੋਪਾ ਅਤੇ ਯਾਦਗਾਰੀ ਚਿੰਨ੍ਹ ਭੇਂਟ ਕੀਤਾ। ਮੁੱਖ ਮੰਤਰੀ ਨੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ 11 ਲੱਖ ਰੁਪਏ ਦੀ ਗ੍ਰਾਂਟ ਰਕਮ ਦੇਣ ਦਾ ਐਲਾਨ ਕੀਤਾ।
ਗੁਰੂਆਂ ਦੀ ਵਾਣੀ ਅਤੇ ਇਤਿਹਾਸ ਨੂੰ ਸੰਭਾਲਣ ਲਈ ਕੁਰੂਕਸ਼ੇਤਰ ਵਿੱਚ ਬਣਾਇਆ ਜਾਵੇਗਾ ਸ਼ਾਨਦਾਰ ਮਿਯੂਜ਼ਿਅਮ-ਮੁੱਖ ਮੰਤਰੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਦੇਸ਼ ਵਾਸਿਆਂ ਨੂੰ ਪ੍ਰਕਾਸ਼ ਦਿਹਾੜੇ ਦੀ ਲੱਖ ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਪੂਰੇ ਸੰਸਾਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪਰਵ ‘ਤੇ ਧਾਰਮਿਕ ਪ੍ਰੋਗਰਾਮਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਸਮਾਜ ਦੀ ਰੱਖਿਆ ਲਈ ਆਪਣਾ ਸਬ ਕੁੱਝ ਕੁਰਬਾਨ ਕਰ ਦਿੱਤਾ। ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ, ਸਿਖਿਆਵਾਂ ਅਤੇ ਵਾਣੀ ਨੂੰ ਆਪਣੇ ਜੀਵਨ ਵਿੱਚ ਧਾਰਣ ਦੀ ਲੋੜ੍ਹ ਹੈ। ਇਸ ਪਾਵਨ ਪਰਵ ‘ਤੇ ਪਿੰਡ ਬੀਡ ਮਥਾਨਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਯਾਦਾਂ ਨੂੰ ਹਮੇਸ਼ ਅਮਿਟ ਰੱਖਣ ਲਈ ਪ੍ਰਵੇਸ਼ ਦੁਆਰ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਕੁਰੂਕਸ਼ੇਤਰ ਤੋਂ ਇਸੇ ਰਸਤੇ ਲੋਹਗੜ੍ਹ ਪਹੁੰਚੇ ਸਨ। ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਲ ਨਾਲ ਸਾਰੇ ਗੁਰੂਆਂ ਦੀ ਵਾਣੀ ਅਤੇ ਇਤਿਹਾਸ ਨੂੰ ਸੰਭਾਲਣ ਲਈ ਕੁਰੂਕਸ਼ੇਤਰ ਵਿੱਚ ਸ਼ਾਨਦਾਰ ਮਿਯੂਜ਼ਿਅਮ ਬਣਾਇਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪਾਣੀਪਤ ਦੀ ਧਰਤੀ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ ਸੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ਲਾਲ ਕਿਲ੍ਹਾ ਨਵੀਂ ਦਿੱਲੀ ‘ਤੇ ਪ੍ਰਕਾਸ਼ ਦਿਹਾੜਾ ਮਨਾਇਆ ਸੀ। ਇਹ ਸਰਕਾਰ ਗੁਰੂਆਂ ਦੀ ਵਾਣੀ ਅਤੇ ਸਿੱਖਿਆਵਾਂ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਰਕਾਰ ਨੇ ਸਿਰਸਾ ਵਿੱਚ ਜਿੱਥੇ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ 40 ਦਿਨ ਰਹਿ ਕੇ ਤਪ ਕੀਤਾ ਅਤੇ ਸਮਾਜ ਨੂੰ ਸਿੱਖਿਆਵਾਂ ਦਿੱਤੀ, ਉਸੇ ਥਾਂ ਚਿੱਲਾ ਸਾਹਿਬ ਗੁਰੂਦੁਆਰਾ ਸਾਹਿਬ ਦੇ ਨਾਂ ਬਿਨਾ ਪੈਸੇ ਦੇ ਸਾਰੀ ਜਮੀਨ ਨਾਂ ਕਰਵਾਉਣ ਦਾ ਕੰਮ ਕੀਤਾ, ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਕੁਰੂਕਸ਼ੇਤਰ ਵਿੱਚ ਦੁਆਰ ਦਾ ਨਿਰਮਾਣ ਕੀਤਾ ਅਤੇ ਬਕਾਇਦਾ ਰਸਤੇ ਦਾ ਨਾਂ ਵੀ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਰੱਖਿਆ ਗਿਆ।