ਰਵਨੀਤ ਬਿੱਟੂ ਨੇ ਲਗਾਇਆ ਦੋਸ਼, ‘ਵਾਰਿਸ ਪੰਜਾਬ ਦੇ’ ਸਮਰਥਕ ਰਾਜਨੀਤਿਕ ਆਗੂਆਂ ਦੀ ਹੱਤਿਆ ਦੀ ਰਚ ਰਹੇ ਨੇ ਸਾਜ਼ਿਸ਼

Global Team
2 Min Read

ਚੰਡੀਗੜ੍ਹ: ਪੰਜਾਬ ਵਿੱਚ ਵੱਡੀ ਸਾਜ਼ਿਸ਼ ਘੜੀ ਜਾ ਰਹੀ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ‘ਵਾਰਿਸ ਪੰਜਾਬ ਦੇ’ ਸੰਗਠਨ ਨਾਲ ਜੁੜੇ ਕੁਝ ਗਰਮਖ਼ਿਆਲੀ ਸਮਰਥਕ – ਜਿਨ੍ਹਾਂ ਦਾ ਮੁਖੀ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਹੈ – ਉਨ੍ਹਾਂ ਅਤੇ ਪੰਜਾਬ ਦੇ ਹੋਰ ਰਾਜਨੀਤਿਕ ਆਗੂਆਂ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਸਨ। ਅਕਾਲੀ ਦਲ ਵਾਰਿਸ ਪੰਜਾਬ ਦੇ ਟੀਮ ਜ਼ਿਲ੍ਹਾ ਮੋਗਾ ਨਾਮ ਦੇ ਵਟਸਐਪ ਗਰੁੱਪ ਵਿੱਚ 600 ਤੋਂ ਵਧ ਲੋਕ ਜੁੜੇ ਹੋਏ ਹਨ। ਇਸ ਗਰੁੱਪ ਵਿੱਚ ਕਥਿਤ ਤੌਰ ਉਤੇ ਪੰਜਾਬ ਦੇ ਸਿਆਸਤਦਾਨਾਂ ਦੀ ਕਥਿਤ ਤੌਰ ਉਤੇ ਹੱਤਿਆ ਦੀ ਸਾਜ਼ਿਸ਼ ਘੜੀ ਜਾ ਰਹੀ ਹੈ।ਗ੍ਰਹਿ ਮੰਤਰੀ ਅਮ੍ਰਿਤ ਸ਼ਾਹ, ਮੰਤਰੀ ਰਵਨੀਤ ਬਿੱਟੂ, ਬਿਕਰਮ ਸਿੰਘ ਮਜੀਠੀਆ ਅਤੇ  ਪਲਵਿੰਦਰ ਸਿੰਘ ਤਲਵਾੜਾ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਹਨ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਕਥਿਤ ਚੈਟ ਦੇ ਲੀਕ ਹੋਏ ਸਕ੍ਰੀਨਸ਼ਾਟ ਰਾਹੀਂ ਇਸ ਸਾਜ਼ਿਸ਼ ਦਾ “ਪਰਦਾਫਾਸ਼” ਹੋਇਆ ਹੈ। ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ‘ਵਾਰਿਸ ਪੰਜਾਬ ਦੇ’ ਦੇ ਆਗੂਆਂ ਦੁਆਰਾ ਰਚੀ ਗਈ ਸਾਜ਼ਿਸ਼ ਦਾ ਵੀ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਸਮੂਹਾਂ ਦੀਆਂ ਗਤੀਵਿਧੀਆਂ ਸੂਬੇ ਨੂੰ ਇਸ ਦੇ ਹਨੇਰੇ ਅਤੀਤ ਦੀ ਯਾਦ ਦਿਵਾਉਂਦੇ ਹੋਏ ਅਸਥਿਰਤਾ ਵੱਲ ਧੱਕ ਰਹੀਆਂ ਹਨ।ਕਥਿਤ ਵਟਸਐਪ ਚੈਟ ਦੇ ਸਕ੍ਰੀਨਸ਼ਾਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਨਜ਼ਰਬੰਦੀ ਨੂੰ ਇੱਕ ਸਾਲ ਹੋਰ ਵਧਾਉਣ ‘ਤੇ ਬਿੱਟੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਣ ਦੀ ਇੱਛਾ ਰੱਖਦੇ ਹਨ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੀ ਨਜ਼ਰਬੰਦੀ ਇੱਕ ਸਾਲ ਹੋਰ ਵਧਾ ਦਿੱਤੀ ਹੈ। ਅੰਮ੍ਰਿਤਪਾਲ (32) ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। 23 ਅਪ੍ਰੈਲ, 2023 ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ NSA ਦੇ ਤਹਿਤ ਹਿਰਾਸਤ ਵਿੱਚ ਰੱਖਿਆ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment