ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਦੁਨੀਆ ਵਿੱਚ ਕਿਤੇ ਵੀ ਅਜਿਹਾ ਅਣਮਨੁੱਖੀ ਕਾਰਾ ਨਾ ਵਾਪਰੇ ਅਤੇ ਦੇਸ਼ ਦੁਨੀਆ ਅੰਦਰ ਅਮਨ ਸ਼ਾਂਤੀ ਬਣੀ ਰਹੇ।
ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਨੇ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ । ਮਾਰਚ 2000 ਵਿੱਚ ਕਸ਼ਮੀਰ ਦੇ ਚਿੱਟੀ ਸਿੰਘਪੁਰਾ ਵਿੱਚ ਕਤਲ ਕੀਤੇ ਗਏ 35 ਸਿੱਖਾਂ ਦੀ ਯਾਦ ਦਿਵਾਈ ਹੈ, ਜਿਸ ਵਿੱਚ ਹੁਣ ਤੱਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪੁਰਾ ਵਿੱਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।