ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੈ ਕਿਹਾ ਕਿ ਕੇਂਦਰ ਤੇ ਹਰਿਆਣਾ ਦੀ ਸਰਕਾਰ ਕਿਸਾਨਾਂ ਦੀ ਸੱਚੀ ਹਿਤੇਸ਼ੀ ਹੈ। ਇਸੀ ਦਾ ਸਬੂਤ ਹੈ ਕਿ ਹਰਿਆਣਾ ਵਿੱਚ ਕਿਸਾਨਾਂ ਦੀ ਸਾਰ ਫਸਲਾਂ ਦੀ ਐਮਐਸਪੀ ‘ਤੇ ਖਰੀਦ ਕੀਤੀ ਜਾ ਰਹੀ ਹੈ ਅਤੇ ਪਿਛਲੇ ਸਾਢੇ ਦੱਸ ਸਾਲਾਂ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਨੂੰ ਲੈ ਕੇ ਸਰਕਾਰ 14500 ਕਰੋੜ ਰੁਪਏ ਦੇ ਚੁੱਕੀ ਹੈ, ਜਦੋਂ ਕਿ ਸਾਲ 2014 ਤੋਂ ਪਹਿਲਾਂ ਕਾਂਗਰਸ ਦੀ ਸਰਕਾਰ ਵਿੱਚ ਕਿਸਾਨਾਂ ਨੂੰ ਫਸਲ ਖਰਾਬ ਵਜੋ ਮਹਿਜ਼ 1155 ਕਰੋੜ ਰੁਪਏ ਦਿੱਤੇ ਗਏ ਹਨ। ਪੰਜਾਬ ਵਿੱਚ ਪਹਿਲਾ ਦੀ ਕਾਂਗਰਸ ਸਰਕਾਰ ਨੇ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੀ ਕਦੀ ਸੁੱਧ ਨਹੀਂ ਲਈ ਹੈ ਅਤੇ ਨਾ ਹੀ ਕਿਸਾਨਾਂ ਦੀ ਫਸਲਾਂ ਨੂੰ ਐਮਐਸਪੀ ‘ਤੇ ਨਹੀਂ ਖਰੀਦਿਆ। ਸਾਲ 2027 ਵਿੱਚ ਪੰਜਾਬ ਵਿੱਚ ਭਾਜਪਾ ਸਰਕਾਰ ਬਨਣ ‘ਤੇ ਕਿਸਾਨਾਂ ਦੀ ਸਾਰੀ ਫਸਲਾਂ ਨੂੰ ਹਰਿਆਣਾ ਦੀ ਤਰਜ ਐਮਐਸਪੀ ‘ਤੇ ਖਰੀਦਿਆ ਜਾਵੇਗਾ।
ਮੁੱਖ ਮੰਤਰੀ ਨਾਇਬ ਸੈਣੀ ਨੇ ਇਹ ਗੱਲ ਅੱਜ ਪੰਜਾਬ ਦੇ ਡੇਰਾਬੱਸੀ ਵਿੱਚ ਪ੍ਰਬੰਧਿਤ ਇੱਕ ਪ੍ਰੋਗਰਾਮ ਦੌਰਾਨ ਬਤੌਰ ਮੁੱਖ ਮਹਿਮਾਨ ਕਹੀ।
ਇਸ ਮੌਕੇ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਕੁਸ਼ਲ ਅਗਵਾਈ ਹੇਠ ਅੱਜ ਭਾਰਤ ਵਿਸ਼ਵ ਵਿੱਚ ਇੱਕ ਮਜਬੂਤ ਤੇ ਸ਼ਸ਼ਕਤ ਦੇਸ਼ ਬਣ ਕੇ ਉਭਰਿਆ ਹੈ। ਹਰਿਆਣਾ ਵਿੱਚ ਵੀ ਸਰਕਾਰ ਨੇ ਇਮਾਨਦਾਰੀ, ਪਾਰਦਰਸ਼ਿਤਾ ਅਤੇ ਸੇਵਾ ਨੂੰ ਮੂਲਮੰਤਰ ਮੰਨਿਆ ਹੈ। ਜਾਤੀਵਾਦ, ਤੁਸ਼ਟੀਕਰਣ ਅਤੇ ਵੰਸ਼ਵਾਦ ਦੀ ਰਾਜਨੀਤੀ ਨੂੰ ਖਤਮ ਕੀਤਾ ਜਿਸ ਦੀ ਬਦੌਲਤ ਸੂਬੇ ਦੀ ਜਨਤਾ ਨੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਨਾਉਣ ਦਾ ਕੰਮ ਕੀਤਾ। ਅੱਜ ਹਰਿਆਣਾ ਵਿੱਚ ਇੱਕ ਜਵਾਬਦੇਹ ਅਤੇ ਸੰਵੇਦਨਸ਼ੀਲ ਨੌਨ-ਸਟਾਪ ਸਰਕਾਰ ਕੰਮ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਦਾ ਤੀਜਾ ਕਾਰਜਕਾਲ ਸ਼ੁਰੂ ਹੁੰਦੇ ਹੀ ਬਿਨ੍ਹਾ ਪਰਚੀ-ਬਿਨ੍ਹਾ ਖਰਚੀ ਦੇ 26 ਹਜਾਰ ਨੌਜੁਆਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।
ਉਨ੍ਹਾਂ ਨੇ ਕਿਹਾ ਕਿ ਅੱਜ ਹਰਿਆਣਾ ਕੌਮੀ ਰਾਜਮਾਰਗਾਂ, ਉਦਯੋਗ, ਡਿਜੀਟਲ ਸੇਵਾਵਾਂ, ਨੌਜੁਆਨਾਂ ਲਈ ਸਕਿਲ ਵਿਕਾਸ, ਮਹਿਲਾ ਸੁਰੱਖਿਆ, ਅਤੇ ਕਿਸਾਨਾਂ ਦੀ ਭਲਾਈ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਿਲ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰਧਨਾ ਮੰਤਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਸੀ ਕਿ 70 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ ਆਯੂਸ਼ਮਾਨ ਯੋਜਨਾ ਤਹਿਤ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਹਰਿਆਣਾ ਸਰਕਾਰ ਨੇ ਸੂਬੇ ਦੇ ਬਜੁਰਗਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਨਸੇਵਾ ਨੂੰ ਤਕਨੀਕ ਨਾਲ ਜੁੜਦੇ ਹੋਏ ਹਰਿਆਣਾ ਵਿੱਚ ਪਰਿਵਾਰ ਪਹਿਚਾਣ ਪੱਤਰ ਰਾਹੀਂ 52 ਲੱਖ ਤੋਂ ਵੱਧ ਪਰਿਵਾਰਾਂ ਨੂੰ ਘਰ ਬੈਠੇ 400 ਤੋਂ ਵੱਧ ਯੋਜਨਾਵਾਂ ਅਤੇ ਸੇਵਾਵਾਂ ਦਾ ਸਿੱਧਾ ਲਾਭ ਪਹੁੰਚਾਇਆ ਜਾ ਰਿਹਾ ਹੈ। ਇਹ ਆਪਣੇ-ਆਪ ਵਿੱਚ ਅਨੌਖੀ ਪਹਿਲ ਹੈ। ਇਸੀ ਤਰ੍ਹਾ ਨਾਲ ਹਰਿਆਣਾ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਂਸ਼ਨ ਨੂੰ 3000 ਰੁਪਏ ਤੱਕ ਵਧਾ ਕੇ ਬਜੁਰਗਾਂ ਨੂੰ ਸਨਮਾਨ ਦਿੱਤਾ ਹੈ। ਪੰਜਾਬ ਵਿੱਚ ਭਾਜਪਾ ਸਰਕਾਰ ਬਨਣ ‘ਤੇ ਹਰਿਆਣਾ ਦੀ ਤਰਜ ‘ਤੇ ਲੋਕਾਂ ਨੁੰ ਜਨ ਭਲਾਈਕਾਰੀ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ।