ਜਲੰਧਰ ਥਾਣੇ ਦੇ SHO ਅਤੇ ASI ਮੁਅੱਤਲ, DSP ਨੇ ਕਿਹਾ- ਜਾਂਚ ਅਜੇ ਜਾਰੀ ਹੈ

Global Team
2 Min Read

ਜਲੰਧਰ: ਜਲੰਧਰ ਦੇ ਮਹਿਤਪੁਰ ਥਾਣੇ ‘ਚ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ  ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵਾਂ ‘ਤੇ ਕੁਝ ਨੌਜਵਾਨਾਂ ਨੂੰ ਥਾਣੇ ਬੁਲਾਉਣ, ਡਰਾਉਣ ਅਤੇ ਧਮਕੀਆਂ ਦੇਣ ਅਤੇ ਉਨ੍ਹਾਂ ਤੋਂ ਗਲਤ ਕੰਮ ਕਰਵਾਉਣ ਦਾ ਦੋਸ਼ ਹੈ। ਜਦੋਂ ਐਸਐਸਪੀ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਦੱਸ ਦੇਈਏ ਕਿ ਸੋਮਵਾਰ ਦੇਰ ਰਾਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ ਦੇ ਬਾਹਰ ਧਰਨਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਪੁਲਿਸ ਕਰਮਚਾਰੀ ਵੀ ਸ਼ਾਮਿਲ ਹਨ। ਉਨ੍ਹਾਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਿੱਚ ਕਾਫ਼ੀ ਗੁੱਸਾ ਸੀ, ਜਿਸ ਨੂੰ ਮੌਕੇ ‘ਤੇ ਪਹੁੰਚੇ ਡੀਐਸਪੀ ਨੇ ਕਿਸੇ ਤਰ੍ਹਾਂ ਕਾਬੂ ਕਰ ਲਿਆ ਹੈ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਾਰਵਾਈ ਕੀਤੀ ਜਾਵੇਗੀ ਜਿਸ ਤੋਂ ਬਾਅਦ ਪਰਿਵਾਰ ਨੇ ਵਿਰੋਧ ਪ੍ਰਦਰਸ਼ਨ ਖਤਮ ਕਰ ਦਿੱਤਾ। ਜਦੋਂ ਇਸ ਮਾਮਲੇ ਦੀ ਖ਼ਬਰ ਐਸਐਸਪੀ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਤੁਰੰਤ ਦੋਵਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਅਤੇ ਉਨ੍ਹਾਂ ਨੂੰ ਲਾਈਨ ਹਾਜ਼ਿਰ ਹੋਣ ਲਈ ਕਿਹਾ ਹੈ। ਇਹ ਵੱਡੀ ਕਾਰਵਾਈ ਮਹਿਤਪੁਰ ਥਾਣੇ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਵਿਰੁੱਧ ਕੀਤੀ ਗਈ ਹੈ।

ਇਸ ਮਾਮਲੇ ਵਿੱਚ ਕੁਝ ਹੋਰ ਅਧਿਕਾਰੀਆਂ ਦੇ ਨਾਮ ਵੀ ਸ਼ਾਮਿਲ ਹਨ। ਫਿਲਹਾਲ ਡੀਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment