ਚੰਡੀਗੜ੍ਹ: ਬੀਬੀਐਮਬੀ ਦੀ ਮੀਟਿੰਗ ਵਿੱਚ ਹਰਿਆਣਾ ਲਈ ਪੰਜਾਬ ਨੂ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਲਦ ਹੀ ਪਾਣੀ ਦੇਣ ਦੇ ਫੈਸਲਾ ਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ। ਇਹ ਫੈਸਲਾ ਬੁੱਧਵਾਰ ਨੂੰ 5 ਘੰਟੇ ਤੱਕ ਚੱਲੀ ਬੋਰਡ ਮੀਟਿੰਗ ਵਿੱਚ ਲਿਆ ਗਿਆ। ਹਾਲਾਂਕਿ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸਦਾ ਸਖ਼ਤ ਵਿਰੋਧ ਕੀਤਾ।
ਇਹ ਮੀਟਿੰਗ ਕੇਂਦਰੀ ਬਿਜਲੀ ਮੰਤਰਾਲੇ ਦੇ ਆਦੇਸ਼ਾਂ ‘ਤੇ ਹੋਈ, ਜਿਸ ਦੇ ਮੰਤਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਨ। ਇਸਦੀ ਪ੍ਰਧਾਨਗੀ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਕੀਤੀ। ਬੋਰਡ ਦਾ ਇਹ ਫੈਸਲਾ ਪੰਜਾਬ ਵਿੱਚ ਰਾਜਨੀਤੀ ਨੂੰ ਗਰਮਾ ਸਕਦਾ ਹੈ ਅਤੇ ਸਰਕਾਰ ਅਦਾਲਤ ਵਿੱਚ ਵੀ ਪਹੁੰਚ ਕਰ ਸਕਦੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਬੀਬੀਐਮਬੀ ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਵਿੱਚ ਭਾਰਤ ਸਰਕਾਰ ਦੇ ਪ੍ਰਤੀਨਿਧੀ ਹਰਿਆਣਾ, ਰਾਜਸਥਾਨ, ਦਿੱਲੀ ਅਤੇ ਸਿੰਧ ਦੇ ਕਮਿਸ਼ਨਰਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਨੇ ਹਰਿਆਣਾ ਨੂੰ ਘੱਟ ਪਾਣੀ ਦੇਣ ਲਈ ਪੰਜਾਬ ਦੇ ਖਿਲਾਫ ਆਪਣੀ ਵੋਟ ਦੀ ਵਰਤੋਂ ਕੀਤੀ। ਜਦੋਂ ਕਿ, ਹਿਮਾਚਲ ਨੇ ਨਿਰਪੱਖ ਭੂਮਿਕਾ ਨਿਭਾਈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਨੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਭਾਜਪਾ ਸ਼ਾਸਿਤ ਰਾਜ ਇੱਕਜੁੱਟ ਦਿਖਾਈ ਦਿੱਤੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ। ਸੀਐਮ ਨੇ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬੀਆਂ ਦਾ ਹੈ ਅਤੇ ਅਸੀਂ ਕਿਸੇ ਹੋਰ ਨੂੰ ਕਿਸੇ ਵੀ ਕੀਮਤ ‘ਤੇ ਖੋਹਣ ਨਹੀਂ ਦੇਵਾਂਗੇ।
ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ…
— Bhagwant Mann (@BhagwantMann) May 1, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।