ਨਿਊਜ਼ ਡੈਸਕ: ਮਈ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਵਿੱਚ ਬਹੁਤ ਸਾਰੀਆਂ ਚੀਜ਼ਾਂ ਬਦਲ ਗਈਆਂ ਹਨ। ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪਵੇਗਾ। 1 ਮਈ ਤੋਂ ਕੀਤੇ ਗਏ ਬਦਲਾਵਾਂ ਵਿੱਚ ਗੈਸ ਸਿਲੰਡਰ ਦੀਆਂ ਕੀਮਤਾਂ ਵੀ ਸ਼ਾਮਿਲ ਹਨ। ਅੱਜ ਤੋਂ ਐਲਪੀਜੀ ਗੈਸ ਸਿਲੰਡਰ 17 ਰੁਪਏ ਸਸਤਾ ਹੋ ਗਿਆ ਹੈ। ਦੱਸ ਦੇਈਏ ਕਿ ਸਿਰਫ਼ 19 ਕਿਲੋਗ੍ਰਾਮ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਜਦੋਂ ਕਿ 14 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਵਪਾਰਕ ਗੈਸ ਸਿਲੰਡਰ ਦੀ ਕੀਮਤ 17 ਰੁਪਏ ਘਟਾ ਦਿੱਤੀ ਗਈ ਹੈ। ਪੈਟਰੋਲੀਅਮ ਕੰਪਨੀਆਂ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੀਮਤ ਵਿੱਚ 17 ਰੁਪਏ ਦੀ ਕਟੌਤੀ ਤੋਂ ਬਾਅਦ, ਗੈਸ ਸਿਲੰਡਰ ਦੀ ਕੀਮਤ 1868.50 ਰੁਪਏ ਤੋਂ ਵੱਧ ਕੇ 1851.50 ਰੁਪਏ ਹੋ ਗਈ ਹੈ।
ਨਵੀਆਂ ਕੀਮਤਾਂ
ਸ਼ਹਿਰ ਦੀ ਪੁਰਾਣੀ ਕੀਮਤ ਨਵੀਂ ਕੀਮਤ
ਮੁੰਬਈ ਰੁ 1713.50 ਰੁ 1699
ਕੋਲਕਾਤਾ ਰੁ 1868.50 ਰੁ 1851.50
ਚੇਨਈ ਰੁ 1921.50 ਰੁ 1906.50
ਦਿੱਲੀ ਰੁ 1762 ਰੁ 1747.50
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।