ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਪ੍ਰੈਲ 2025 ਵਿੱਚ ਗੂਡਜ ਐਂਡ ਸਰਵਿਸਿਜ਼ ਟੈਕਸ (GST) ਕੁਲੈਕਸ਼ਨ ਦੇ ਮਾਮਲੇ ਵਿੱਚ ਇਤਿਹਾਸਕ ਰਿਕਾਰਡ ਕਾਇਮ ਕੀਤਾ ਹੈ। ਅਪ੍ਰੈਲ ਮਹੀਨੇ ਦੌਰਾਨ ਪੰਜਾਬ ਨੇ ਕੁੱਲ 2654 ਕਰੋੜ ਰੁਪਏ ਦਾ ਜੀਐਸਟੀ ਇਕੱਠਾ ਕੀਤਾ, ਜੋ ਕਿ ਰਾਜ ਦੇ ਇਤਿਹਾਸ ਵਿੱਚ ਕਿਸੇ ਵੀ ਇੱਕ ਮਹੀਨੇ ਵਿੱਚ ਸਭ ਤੋਂ ਵੱਧ ਹੈ।
ਪਿਛਲੇ ਸਾਲ ਅਪ੍ਰੈਲ ਵਿੱਚ ਇਹ ਕੁਲੈਕਸ਼ਨ 2216 ਕਰੋੜ ਰੁਪਏ ਸੀ, ਇਸ ਵਾਰ 438 ਕਰੋੜ ਰੁਪਏ ਦਾ ਵਾਧਾ ਹੋਇਆ ਹੈ, ਜੋ 19.77% ਦੀ ਉਚਾਲ ਦਰਸਾਉਂਦਾ ਹੈ। ਇਹ ਵਾਧਾ ਰਾਜ ਦੀ ਆਰਥਿਕ ਸਥਿਤੀ ‘ਚ ਹੋ ਰਹੀ ਮਜ਼ਬੂਤੀ ਦੀ ਪਛਾਣ ਵਜੋਂ ਵੇਖਿਆ ਜਾ ਰਿਹਾ ਹੈ।
ਇਹ ਵਾਧਾ ਸੂਬੇ ਵਿੱਚ ਵਿੱਤੀ ਗਤੀਵਿਧੀਆਂ ਵਿੱਚ ਤੇਜ਼ੀ ਦਾ ਸਿੱਧਾ ਸੰਕੇਤ ਹੈ। ਸਰਕਾਰ ਦੁਆਰਾ ਨਿਸ਼ਾਨਾਬੱਧ ਰਜਿਸਟ੍ਰੇਸ਼ਨ ਮੁਹਿੰਮਾਂ, ਅੱਪਡੇਟ ਕੀਤੀਆਂ ਨੀਤੀਆਂ ਅਤੇ ਕਾਰੋਬਾਰੀ ਪਾਰਦਰਸ਼ਤਾ ਨੇ ਵੀ ਇਸ ਉੱਚ ਕੁਲੈਕਸ਼ਨ ਵਿੱਚ ਯੋਗਦਾਨ ਪਾਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।