ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਲਗਾਤਾਰ ਐਨੇ ਦਿਨ ਰਹੇਗਾ ਚੱਕਾ ਜਾਮ

Global Team
2 Min Read

ਚੰਡੀਗੜ੍ਹ: ਪੰਜਾਬ ਰੋਡਵੇਜ਼ (Punjab Roadways) ਅਤੇ ਪਨਬੱਸ/ਪੀ.ਆਰ.ਟੀ.ਸੀ (PRTC) ਦੇ ਕੰਟਰੈਕਟ ਕਰਮਚਾਰੀਆਂ ਦੀ ਯੂਨੀਅਨ 25/11 ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ 20 ਮਈ ਤੋਂ ਤਿੰਨ ਦਿਨਾਂ ਲਈ ਸੂਬੇ ਵਿੱਚ ਬੱਸਾਂ ਦੀ ਆਵਾਜਾਈ ਠੱਪ ਰਹੇਗੀ। ਇਸਦੇ ਨਾਲ ਹੀ 21 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਲਾਇਆ ਜਾਵੇਗਾ।

ਲੁਧਿਆਣਾ ਦੇ ਈਸੜੂ ਭਵਨ ‘ਚ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਇਹ ਫੈਸਲੇ ਲਏ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀ ਹਾਲਤ ਦਿਨੋਂ ਦਿਨ ਮਾੜੀ ਹੋ ਰਹੀ ਹੈ। ਪਨਬੱਸ ਅਤੇ ਪੀ.ਆਰ.ਟੀ.ਸੀ. ਨੂੰ ਲਗਭਗ 800 ਕਰੋੜ ਰੁਪਏ ਦੇ ਫਰੀ ਸਫ਼ਰ ਦੀ ਰਕਮ ਹਜੇ ਤੱਕ ਨਹੀਂ ਮਿਲੀ।

ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਜੁਲਾਈ 2024 ਨੂੰ ਜਲੰਧਰ ਵਿੱਚ ਕਰਮਚਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਇੱਕ ਮਹੀਨੇ ਅੰਦਰ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਅਤੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ, 10 ਮਹੀਨੇ ਲੰਘਣ ਦੇ ਬਾਵਜੂਦ ਵੀ ਹਾਲਾਤ ਜਿਓਂ ਦੇ ਤਿਓਂ ਹਨ।

ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਨਹੀਂ ਮੰਨੀਆਂ ਤਾਂ ਹੋਰ ਵੱਡਾ ਸੰਘਰਸ਼ ਕਰਨਾ ਪਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment