ਬਠਿੰਡਾ: ਬਠਿੰਡਾ ਦੇ ਪਰਸਰਾਮ ਨਗਰ ਵਿੱਚ ਲੁਟੇਰਿਆਂ ਨੂੰ ਫੜਨ ਗਈ ਸੀਆਈਏ ਪੁਲਿਸ ਟੀਮ ‘ਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਵਿੱਚੋਂ ਇੱਕ ਗੋਲੀ ਏਐਸਆਈ ਸੁਖਪ੍ਰੀਤ ਸਿੰਘ ਦੀ ਲੱਤ ਵਿੱਚ ਲੱਗੀ ਹੈ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਤੋਂ ਬਾਅਦ, ਪੁਲਿਸ ਟੀਮ ਨੇ ਅਪਰਾਧੀਆਂ ਦਾ ਪਿੱਛਾ ਕੀਤਾ ਅਤੇ ਨਹਿਰ ਦੇ ਨੇੜੇ ਉਨ੍ਹਾਂ ਵਿਰੁੱਧ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਵਿੱਚ ਜ਼ਖਮੀ ਹੋਏ ਲੋਕਾਂ ਦੀ ਪਛਾਣ ਅਮਰਜੀਤ ਸਿੰਘ, ਰਾਜੀਵ, ਰਾਹੁਲ ਵਜੋਂ ਹੋਈ ਹੈ। ਬਠਿੰਡਾ ਵਿੱਚ ਇੱਕ ਸ਼ਰਾਬ ਦੀ ਦੁਕਾਨ ‘ਤੇ ਹੋਈ ਲੁੱਟ ਦੇ ਮਾਮਲੇ ਵਿੱਚ, ਪੁਲਿਸ ਨੂੰ ਸੂਚਨਾ ਮਿਲੀ ਕਿ ਪਰਸ ਰਾਮ ਨਗਰ ਵਿੱਚ ਕੁਝ ਲੋਕ ਬੈਠੇ ਹਨ ਜੋ ਲੁੱਟ ਦੇ ਮਾਮਲੇ ਦੇ ਮੁਲਜ਼ਮ ਹੋ ਸਕਦੇ ਹਨ। ਜਦੋਂ ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।