CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਲੋਕਾਂ ਨੂੰ ਪਰੇਸ਼ਾਨ ਕਰਨਾ ਠੀਕ ਨਹੀਂ, ਸਖ਼ਤ ਕਾਰਵਾਈ ਲਈ ਤਿਆਰ ਰਹੋ

Global Team
3 Min Read

ਚੰਡੀਗੜ੍ਹ: ਕਿਸਾਨਾਂ ਨੇ 7 ਮਈ ਨੂੰ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਐਲਾਨ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਨੇ ਸਿੱਧੇ ਤੌਰ ‘ਤੇ ਅਜਿਹਾ ਨਾ ਕਰਨ ਲਈ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਐਕਸ ਉੱਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬ ਵਿਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ‘ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ ਜਾਂ ਹੜਤਾਲਾਂ, ਪਬਲਿਕ ਦੇ ਵਿਰੁਧ ਮੰਨੇ ਜਾਣਗੇ। ਸਾਰੀਆਂ ਸੰਸਥਾਵਾਂ ਅਤੇ ਯੂਨੀਅਨਾਂ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ, ਸਿਰਫ਼ ਲੋਕਾਂ ਨੂੰ ਪਰੇਸ਼ਾਨ ਕਰਨਾ ਸਹੀ ਨਹੀਂ ਹੈ। ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹੋ। ਇਹ ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਵਿੱਚ ਜਾਰੀ ਹੈ।

ਦੱਸ ਦੇਈਏ ਕਿ ਕੱਲ੍ਹ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 7 ਮਈ ਨੂੰ ਪੰਜਾਬ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਜ਼ਮੀਨ ਸਰਕਾਰ ਵੱਲੋਂ ਮਾਮੂਲੀ ਭਾਅ ‘ਤੇ ਖਰੀਦੀ ਜਾ ਰਹੀ ਹੈ।ਜਿਹੜੇ ਕਿਸਾਨ ਮੁਆਵਜ਼ਾ ਮੰਗਦੇ ਹਨ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਂਦੇ ਹਨ। ਇਸ ਕਾਰਨ ਕਰਕੇ, ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ, 7 ਮਈ ਨੂੰ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਦੁਪਹਿਰ 12 ਵਜੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment