ਚੰਡੀਗੜ੍ਹ: ਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਆਧਿਕਾਰਕ ਵੈੱਬਸਾਈਟ ‘ਤੇ ਜਾਰੀ ਕਰ ਦਿੱਤੇ ਗਏ ਹਨ। ਵਿਦਿਆਰਥੀ ਹੁਣ ਆਪਣੇ ਨਤੀਜੇ www.pseb.ac.in ‘ਤੇ ਵੇਖ ਸਕਦੇ ਹਨ। ਇਸ ਤੋਂ ਪਹਿਲਾਂ, ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਨਤੀਜਿਆਂ ਦੀ ਘੋਸ਼ਣਾ ਕੀਤੀ।
ਇਹ ਵੀ ਉਲੇਖਣਯੋਗ ਹੈ ਕਿ ਨਤੀਜਾ ਸਿਰਫ਼ ਡਿਜੀਟਲ ਤੌਰ ‘ਤੇ ਹੀ ਜਾਰੀ ਕੀਤਾ ਗਿਆ ਹੈ – ਕੋਈ ਗਜ਼ਟ ਛਾਪਣ ਦੀ ਪ੍ਰਕਿਰਿਆ ਨਹੀਂ ਹੋਵੇਗੀ।
ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ
ਇਸ ਸਾਲ, ਸੂਬੇ ਭਰ ਤੋਂ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਹਿੱਸਾ ਲਿਆ। ਬੋਰਡ ਨੇ ਨਤੀਜੇ ਸਮੇਂ ਸਿਰ ਜਾਰੀ ਕਰਨ ਲਈ ਪੂਰੀ ਤਿਆਰੀ ਕੀਤੀ, ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਬਾਅਦ ਵਿੱਚ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਬੋਰਡ ਅਧਿਕਾਰੀਆਂ ਅਨੁਸਾਰ, ਡੀਐਮਸੀ (ਮਾਰਕਸ਼ੀਟ) ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਹਾਰਡ ਕਾਪੀ ਰੂਪ ਵਿੱਚ ਦਿੱਤੀ ਜਾਵੇਗੀ ਜਿਨ੍ਹਾਂ ਨੇ ਇਸ ਲਈ ਅਪਲਾਈ ਕੀਤਾ ਹੋਵੇ। ਹੋਰ ਵਿਦਿਆਰਥੀਆਂ ਨੂੰ ਆਪਣੀ ਮਾਰਕਸ਼ੀਟ DigiLocker ਤੋਂ ਡਾਊਨਲੋਡ ਕਰਨੀ ਪਏਗੀ।