ਨਿਊਜ਼ ਡੈਸਕ: ਪਾਕਿਸਤਾਨ ਵਿੱਚ ਇੱਕ ਹੋਰ ਅੱਤਵਾਦੀ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਹਾਫਿਜ਼ ਸਈਦ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੀ ਸਥਾਪਨਾ ਕਰਨ ਵਾਲੇ ਹਮਜ਼ਾ ‘ਤੇ ਲਾਹੌਰ ਵਿੱਚ ਕੁਝ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ। ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਦੋ ਦਿਨ ਪਹਿਲਾਂ ਹੀ ਹਾਫਿਜ਼ ਦੇ ਕਰੀਬੀ ਸਾਥੀ ਅਬੂ ਸੈਫੁੱਲਾ ਖਾਲਿਦ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਾਲਾਂਕਿ, ਹਮਜ਼ਾ ‘ਤੇ ਹਮਲੇ ਦੀ ਕਿਸੇ ਵੀ ਅਧਿਕਾਰਿਤ ਸਰੋਤ ਦੁਆਰਾ ਪੁਸ਼ਟੀ ਨਹੀਂ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਕੁਝ ਲੋਕ ਮੰਗਲਵਾਰ ਸ਼ਾਮ ਨੂੰ ਹਮਜ਼ਾ ਨੂੰ ਲਾਹੌਰ ਦੇ ਇੱਕ ਹਸਪਤਾਲ ਲੈ ਕੇ ਆਏ। ਉਸਦੇ ਸਰੀਰ ‘ਤੇ ਕਈ ਸੱਟਾਂ ਦੇ ਨਿਸ਼ਾਨ ਮਿਲੇ ਹਨ। ਉਸਦੀ ਗਰਦਨ, ਸਿਰ ਅਤੇ ਸਰੀਰ ਦੇ ਕਈ ਹੋਰ ਹਿੱਸਿਆਂ ਤੋਂ ਖੂਨ ਵਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਆਰਮੀ ਬੇਸ ਹਸਪਤਾਲ ਭੇਜਿਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਮਜ਼ਾ ‘ਤੇ ਹਮਲਾ ਹੋਇਆ ਹੈ। ਹਾਲਾਂਕਿ, ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਘਰ ਵਿੱਚ ਕਿਸੀ ਘਟਨਾ ‘ਚ ਹਾਦਸਾਗ੍ਰਸਤ ਹੋ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ।
ਘੋਸ਼ਿਤ ਅੱਤਵਾਦੀ ਹਾਫਿਜ਼ ਸਈਦ ਦਾ ਕਰੀਬੀ ਸਹਿਯੋਗੀ, ਉਹ ਨਵੰਬਰ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ ਸਭ ਤੋਂ ਵੱਧ ਲੋੜੀਂਦਾ ਅਪਰਾਧੀ ਹੈ। ਅਮਰੀਕਾ ਨੇ ਉਸਨੂੰ 2012 ਵਿੱਚ ਅੰਤਰਰਾਸ਼ਟਰੀ ਅੱਤਵਾਦੀ ਘੋਸ਼ਿਤ ਕੀਤਾ ਸੀ। ਉਹ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਂਵਾਲਾ ਦਾ ਰਹਿਣ ਵਾਲਾ ਹੈ। ਕਿਹਾ ਜਾਂਦਾ ਹੈ ਕਿ ਹਾਫਿਜ਼ ਸਈਦ ਹਮਜ਼ਾ ਤੋਂ ਪੁੱਛੇ ਬਿਨਾਂ ਕੋਈ ਕੰਮ ਨਹੀਂ ਕਰਦਾ ਸੀ। ਹਮਜ਼ਾ ਲਸ਼ਕਰ ਦੇ ਫਰੰਟ ਸੰਗਠਨ ਜਮਾਤ-ਉਤ-ਦਾਵਾ ਦਾ ਮੁਖੀ ਵੀ ਸੀ, ਜੋ ਮੁੱਖ ਤੌਰ ‘ਤੇ ਅੰਤਰਰਾਸ਼ਟਰੀ ਪੱਧਰ ‘ਤੇ ਲਸ਼ਕਰ ਲਈ ਫੰਡ ਇਕੱਠਾ ਕਰਨ ਦਾ ਕੰਮ ਕਰਦਾ ਹੈ।