ਭਾਖੜਾ ਡੈਮ (Bhakhra Dam) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਡੈਮ ‘ਤੇ ਆਪਣੀ ਫੋਰਸ ਤਾਇਨਾਤ ਕੀਤੀ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਡੈਮ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਕਦਮ ਚੁੱਕਿਆ ਹੈ। ਕੇਂਦਰ ਨੇ ਹੁਕਮ ਜਾਰੀ ਕੀਤਾ ਹੈ ਕਿ ਹੁਣ ਭਾਖੜਾ ਡੈਮ ਦੀ ਸੁਰੱਖਿਆ ਕੇਂਦਰੀ ਬਲਾਂ ਦੇ ਹਵਾਲੇ ਹੋਵੇਗੀ।
ਕੇਂਦਰ ਸਰਕਾਰ ਨੇ ਭਾਖੜਾ ਡੈਮ ਦੀ ਸੁਰੱਖਿਆ ਦਾ ਜ਼ਿੰਮਾ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੂੰ ਸੌਂਪਿਆ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਵਿਵਾਦ ਦੌਰਾਨ ਪੰਜਾਬ ਪੁਲਿਸ ਦੀ ਤਾਇਨਾਤੀ ਤੋਂ ਬਾਅਦ ਕੇਂਦਰ ਨੇ ਇਹ ਕਦਮ ਚੁੱਕਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਡੈਮ ਦੀ ਸੁਰੱਖਿਆ ਲਈ 8 ਕਰੋੜ 58 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ ਅਤੇ ਪਹਿਲਾਂ ਹੀ CISF ਦੇ 296 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।
ਅੱਜ ਭਾਖੜਾ ਡੈਮ ਤੋਂ ਹਰਿਆਣਾ ਅਤੇ ਰਾਜਸਥਾਨ ਲਈ ਪਾਣੀ ਛੱਡਿਆ ਗਿਆ। 15 ਮਈ ਨੂੰ ਹੋਈ ਇੱਕ ਮੀਟਿੰਗ ਤੋਂ ਬਾਅਦ ਇਨ੍ਹਾਂ ਰਾਜਾਂ ਨੂੰ ਪਾਣੀ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਲਗਭਗ ਦੋ ਹਫਤਿਆਂ ਬਾਅਦ ਡੈਮ ਤੋਂ ਹਰਿਆਣਾ ਲਈ 9325 ਕਿਊਸੇਕ ਪਾਣੀ ਛੱਡਿਆ ਗਿਆ, ਜਦਕਿ ਹਰਿਆਣਾ ਨੇ 10,300 ਕਿਊਸੇਕ ਪਾਣੀ ਦੀ ਮੰਗ ਕੀਤੀ ਸੀ। ਪਾਣੀ ਦੇ ਵਿਵਾਦ ਨੂੰ ਲੈ ਕੇ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ, ਜਿਸ ਵਿੱਚ ਪੰਜਾਬ ਸਰਕਾਰ ਅਦਾਲਤ ਵਿੱਚ ਆਪਣਾ ਜਵਾਬ ਪੇਸ਼ ਕਰੇਗੀ।
ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਹਾਲ ਹੀ ਵਿੱਚ ਪਾਣੀ ਦੇ ਵਿਵਾਦ ਦੌਰਾਨ BBMB ਦੇ ਚੇਅਰਮੈਨ ਨੂੰ ਪਾਣੀ ਛੱਡਣ ਜਾਣ ਸਮੇਂ ਬੰਧਕ ਬਣਾ ਲਿਆ ਸੀ। ਇਸ ਘਟਨਾ ਤੋਂ ਬਾਅਦ ਕੇਂਦਰ ਨੇ ਡੈਮ ਦੀ ਸੁਰੱਖਿਆ CISF ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।