ਤਰਨਤਾਰਨ ਦੇ ਪਿੰਡ ਝਬਾਲ ਖੁਰਦ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੇ ਪੂਰੇ ਪਿੰਡ ਅਤੇ ਸਿੱਖ ਸੰਗਤ ਵਿੱਚ ਰੋਸ ਪੈਦਾ ਕਰ ਦਿੱਤਾ। ਪੁਲਿਸ ਨੇ ਤੁਰੰਤ ਗੁਟਕਾ ਸਾਹਿਬ ਨੂੰ ਸਤਿਕਾਰ ਨਾਲ ਆਪਣੇ ਕਬਜੇ ‘ਚ ਲੈਕੇ ਗੁਰਦੁਆਰਾ ਕਮੇਟੀ ਦੇ ਹਵਾਲੇ ਕੀਤਾ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣੀ ਜਾਂਚ ਸ਼ੁਰੂ ਕੀਤੀ ਤੇ ਰਾਤ ਤੱਕ ਦੋ ਔਰਤਾਂ ਦੀ ਪਛਾਣ ਹੋ ਗਈ। ਇਹ ਔਰਤਾਂ ਆਪਸ ‘ਚ ਸੱਸ ਤੇ ਨੂਹ ਸਨ, ਜਿਨ੍ਹਾਂ ਨੇ ਗਲਤੀ ਮੰਨ ਲਈ। ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਇਹਨਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਸਾਰਾ ਦਿਨ ਮਿਹਨਤ ਕਰਕੇ ਗੁਨਾਹਕਾਰ ਲੱਭੇ ਅਤੇ ਇਹ ਪਤਾ ਲਗਾਇਆ ਕਿ ਗਲਤੀ ਨਾਲ ਗੁਟਕਾ ਸਾਹਿਬ ਨੂੰ ਪਾੜ ਕੇ ਰੂੜੀਆਂ ਵਿੱਚ ਸੁੱਟਿਆ ਗਿਆ ਸੀ। ਉਨ੍ਹਾਂ ਨੇ ਗਲਤੀ ਕਬੂਲ ਕਰ ਲਈ ਤੇ ਪਿੰਡ ਨੇ ਸਹਿਮਤੀ ਨਾਲ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।