ਚੰਡੀਗੜ੍ਹ: ਪੰਜਾਬ ਵਿੱਚ ਵਧਦੀ ਗਰਮੀ ਨੂੰ ਲੈ ਕੇ ਇੱਕ ਨਵੀਂ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 29 ਮਈ ਤੋਂ 2 ਜੂਨ ਦੇ ਵਿਚਕਾਰ 5 ਦਿਨਾਂ ਵਿੱਚ ਦਿਨ ਦਾ ਤਾਪਮਾਨ 45 ਤੋਂ 55 ਡਿਗਰੀ ਸੈਲਸੀਅਸ ਤੱਕ ਵਧੇਗਾ।ਚਮੜੀ ਦੀ ਜਲਣ ਤੋਂ ਇਲਾਵਾ, ਤੁਹਾਨੂੰ ਸੂਰਜ ਦੀਆਂ ਤੇਜ਼ ਕਿਰਨਾਂ ਕਾਰਨ ਕਈ ਖਤਰਨਾਕ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਸਰਕਾਰ ਨੇ ਗਰਮੀ ਦੀ ਲਹਿਰ ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਸੂਰਜ ਦੇ ਸਿੱਧੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ।
ਹਾਲਾਂਕਿ ਦੱਸ ਦੇਈਏ ਕਿ ਕੱਲ੍ਹ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਾਮ ਨੂੰ ਗਰਜ, ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ ਅਤੇ ਭਿਆਨਕ ਗਰਮੀ ਲੋਕਾਂ ਲਈ ਮੁਸ਼ਕਿਲਾਂ ਪੈਦਾ ਕਰ ਰਹੀ ਹੈ। 24 ਮਈ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਲਈ ਚੇਤਾਵਨੀ ਜਾਰੀ ਕੀਤੀ ਹੈ।
ਇਸ ਦੇ ਨਾਲ ਹੀ, 23 ਮਈ ਨੂੰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਮੋਗਾ, ਬਰਨਾਲਾ, ਲੁਧਿਆਣਾ, ਸੰਗਰੂਰ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੀਟਵੇਵ ਲਈ ਯੈਲੋ ਅਲਰਟ ਰਹੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।