ਸਿੱਕਮ ਵਿੱਚ ਭਾਰਤੀ ਫੌਜ ਦੇ 3 ਜਵਾਨ ਸ਼ਹੀਦ, 6 ਜਵਾਨ ਲਾਪਤਾ

Global Team
2 Min Read

ਨਿਊਜ਼ ਡੈਸਕ: ਭਾਰਤ ਦੇ ਸਿੱਕਮ ਵਿੱਚ ਕੁਦਰਤੀ ਆਫ਼ਤ ਨੇ ਭਾਰੀ ਤਬਾਹੀ ਮਚਾਈ ਹੈ। ਇਸ ਆਫ਼ਤ ਵਿੱਚ ਭਾਰਤੀ ਫੌਜ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਸਿੱਕਮ ਦੇ ਛੱਤੇਨ ਵਿੱਚ ਇੱਕ ਭਾਰਤੀ ਫੌਜ ਦਾ ਕੈਂਪ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ ਹੈ। ਇਸ ਜ਼ਮੀਨ ਖਿਸਕਣ ਕਾਰਨ ਭਾਰਤੀ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਇਸ ਦੇ ਨਾਲ ਹੀ 6 ਫੌਜ ਦੇ ਜਵਾਨ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਦਰਅਸਲ ਸਿੱਕਮ ਵਿੱਚ ਜ਼ਮੀਨ ਖਿਸਕਣ ਦੀ ਇਹ ਘਟਨਾ ਲਾਚੇਨ ਜ਼ਿਲ੍ਹੇ ਦੇ ਚਟਨ ਇਲਾਕੇ ਵਿੱਚ ਵਾਪਰੀ ਹੈ। ਇੱਕ ਰੱਖਿਆ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਸ਼ਾਮ 7 ਵਜੇ ਦੇ ਕਰੀਬ ਲਾਚੇਨ ਕਸਬੇ ਦੇ ਨੇੜੇ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ। ਇਸ ਵਿੱਚ ਤਿੰਨ ਸੈਨਿਕ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਚਾਰ ਹੋਰ ਸੈਨਿਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਬਚਾ ਲਿਆ ਗਿਆ ਹੈ। ਇਸ ਤੋਂ ਇਲਾਵਾ 6 ਸੈਨਿਕ ਅਜੇ ਵੀ ਲਾਪਤਾ ਹਨ।

ਰੱਖਿਆ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਸਿੱਕਮ ਵਿੱਚ ਜ਼ਮੀਨ ਖਿਸਕਣ ਕਾਰਨ ਸ਼ਹੀਦ ਹੋਏ ਫੌਜ ਦੇ ਜਵਾਨਾਂ ਦੀ ਪਛਾਣ ਹਵਲਦਾਰ ਲਖਬਿੰਦਰ ਸਿੰਘ, ਲਾਂਸ ਨਾਇਕ ਮਨੀਸ਼ ਠਾਕੁਰ ਅਤੇ ਪੋਰਟਰ ਅਭਿਸ਼ੇਕ ਲੱਖਾ ਵਜੋਂ ਹੋਈ ਹੈ। ਸਾਰਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਚਾਅ ਟੀਮਾਂ 6 ਹੋਰ ਲਾਪਤਾ ਸੈਨਿਕਾਂ ਦੀ ਭਾਲ ਲਈ ਕਾਰਵਾਈਆਂ ਕਰ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment