ਫਿਰੋਜ਼ਪੁਰ ਵਿਚ ਗੈਂਗਵਾਰ, ਮ੍ਰਿਤਕ ਨੌਜਵਾਨ ਟੈਟੂ ਬਣਵਾਉਣ ਲਈ ਆਇਆ ਸੀ ਸੈਲੂਨ

Global Team
2 Min Read

ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਇੱਕ ਵੱਡੀ ਗੈਂਗਵਾਰ ਦੀ ਖ਼ਬਰ ਹੈ, ਜਿੱਥੇ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਗੈਂਗਵਾਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਆਸ਼ੂ ਵਜੋਂ ਹੋਈ ਹੈ। ਮ੍ਰਿਤਕ ਮੋਂਗਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਟੈਟੂ ਬਣਵਾਉਣ ਲਈ ਸੈਲੂਨ ਆਇਆ ਸੀ।

ਇਹ ਗੋਲੀਬਾਰੀ ਦੀ ਘਟਨਾ ਸ਼ਹਿਰ ਦੇ ਮੱਖੂ ਗੇਟ ‘ਤੇ ਵਾਪਰੀ, ਜਿੱਥੇ ਹਮਲਾਵਰਾਂ ਨੇ ਸੈਲੂਨ ‘ਚ ਟੈਟੂ ਬਣਵਾਉਣ ਆਏ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਤਿੰਨ ਤੋਂ ਚਾਰ ਗੋਲੀਆਂ ਚੱਲੀਆਂ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਫਿਰੋਜ਼ਪੁਰ ਦੇ ਬਸਤੀ ਭੱਟੀਆਂ ਵਿੱਚ ਸ਼ੇਰਾ ਗੈਂਗ ਅਤੇ ਆਸ਼ੀਸ਼ ਚੋਪੜਾ ਵਿਚਕਾਰ ਵਾਪਰੀ, ਜਿਸ ਦੌਰਾਨ ਉਨ੍ਹਾਂ ਦੇ ਇੱਕ ਸਾਥੀ ਦੀ ਮੌਤ ਹੋ ਗਈ ਹੈ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਲਗਭਗ 20 ਤੋਂ 25 ਰਾਉਂਡ ਫਾਇਰਿੰਗ ਹੋਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment