ਚੰਡੀਗੜ੍ਹ: ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ `ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧਾ ਤਾਲਮੇਲ ਕਰ ਕੇ ਬਣਾਈ ਜਾਣੀ ਚਾਹੀਦੀ ਹੈ। ਇਸ ਨਾਲ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਦੀ ਨਿਯਮਤ ਤੌਰ `ਤੇ ਸਾਫ਼-ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਬੰਧ ਮੌਨਸੂਨ ਦੌਰਾਨ ਹੜ੍ਹਾਂ ਕਾਰਨ ਹੋਣ ਵਾਲੀ ਤਬਾਹੀ ਤੋਂ ਸੂਬਾ ਵਾਸੀਆਂ ਨੂੰ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ `ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧਾ ਤਾਲਮੇਲ ਕਰ ਕੇ ਬਣਾਈ ਜਾਣੀ ਚਾਹੀਦੀ ਹੈ। ਇਸ ਨਾਲ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਦੀ ਨਿਯਮਤ ਤੌਰ `ਤੇ ਸਾਫ਼-ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਬੰਧ ਮੌਨਸੂਨ ਦੌਰਾਨ ਹੜ੍ਹਾਂ ਕਾਰਨ ਹੋਣ ਵਾਲੀ ਤਬਾਹੀ ਤੋਂ ਸੂਬਾ ਵਾਸੀਆਂ ਨੂੰ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਤਕਰੀਬਨ 120 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਹ ਪ੍ਰਾਜੈਕਟ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਪੂਰੇ ਕੀਤੇ ਜਾਣ ਅਤੇ ਇਨ੍ਹਾਂ ਨੂੰ ਪੂਰਾ ਕਰਨ ਲਈ ਸਮਾਂ-ਸੀਮਾ 30 ਜੂਨ ਤੱਕ ਨਿਰਧਾਰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸਿੰਜਾਈ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਵਿੱਚ ਲਾਪਰਵਾਹੀ ਲਈ ਨਿੱਜੀ ਤੌਰ `ਤੇ ਜਵਾਬਦੇਹ ਹੋਵੇਗਾ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ, ਹਰੇਕ ਜ਼ਿਲ੍ਹੇ ਵਿੱਚ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਪਿਛਲੇ ਸਾਲ ਹੜ੍ਹਾਂ ਦਾ ਸਾਹਮਣਾ ਕਰਨ ਵਾਲੇ ਨਵੇਂ ਪ੍ਰਭਾਵਿਤ ਖੇਤਰਾਂ, ਜਿਨ੍ਹਾਂ ਵਿੱਚ ਖ਼ਾਸ ਕਰ ਕੇ ਸੜਕ ਨਿਰਮਾਣ ਕਾਰਨ ਰੁਕਾਵਟਾਂ ਆਈਆਂ ਹਨ, ਦਾ ਚੰਗੀ ਤਰ੍ਹਾਂ ਨਿਰੀਖਣ ਕਰਨ ਅਤੇ ਮੁਸ਼ਕਲਾਂ ਨੂੰ ਹੱਲ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਨਸੂਨ ਦੌਰਾਨ ਹੜ੍ਹਾਂ ਨੂੰ ਰੋਕਣਾ ਅਤੇ ਸੂਬੇ ਦੇ ਕਿਸੇ ਵੀ ਹਿੱਸੇ ਨੂੰ ਨੁਕਸਾਨ ਨਾ ਪਹੁੰਚਣਾ ਯਕੀਨੀ ਬਣਾਉਣਾ ਪ੍ਰਮੁੱਖ ਤਰਜੀਹ ਹੈ।