NCP ਨੇਤਾ ਬਾਬਾ ਸਿੱਦੀਕੀ ਕਤਲ ਕੇਸ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਨੂੰ ਕੈਨੇਡੀਅਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Global Team
2 Min Read

ਚੰਡੀਗੜ੍ਹ: ਮਹਾਰਾਸ਼ਟਰ ਵਿੱਚ ਐਨਸੀਪੀ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੈਨੇਡਾ ਦੀ ਸਰੀ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਸਨੂੰ ਕਿਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ੀਸ਼ਾਨ ਜਲੰਧਰ ਦਾ ਰਹਿਣ ਵਾਲਾ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ੀਸ਼ਾਨ ਅਖਤਰ ਪਟਿਆਲਾ ਜੇਲ੍ਹ ਵਿੱਚ ਬੰਦ ਸੀ ਅਤੇ ਇਸ ਦੌਰਾਨ ਉਹ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਸੰਪਰਕ ਵਿੱਚ ਆਇਆ ਸੀ। ਜ਼ੀਸ਼ਾਨ ਇਸ ਸਾਲ ਜੂਨ ਦੇ ਮਹੀਨੇ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਉਦੋਂ ਤੋਂ ਉਹ ਗੈਂਗ ਚਲਾ ਰਿਹਾ ਹੈ। ਜ਼ੀਸ਼ਾਨ ਹੀ ਉਹ ਵਿਅਕਤੀ ਸੀ ਜੋ ਬਾਹਰੋਂ ਤਿੰਨਾਂ ਸ਼ੂਟਰਾਂ ਨੂੰ ਲੋਕੇਸ਼ਨ ਦੀ ਜਾਣਕਾਰੀ ਪ੍ਰਦਾਨ ਕਰ ਰਿਹਾ ਸੀ। ਜ਼ੀਸ਼ਾਨ ਨੂੰ ਜੇਲ੍ਹ ਵਿੱਚ ਹੋਣ ਦੌਰਾਨ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਦੀ ਵਰਤੋਂ ਕਰਦੇ ਹੋਏ ਫੜਿਆ ਗਿਆ ਸੀ।

ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਸ਼ਨੀਵਾਰ ਰਾਤ 12 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਾਬਾ ਸਿੱਦੀਕੀ ਦੀ ਲਾਸ਼ ਦਾ ਪੋਸਟਮਾਰਟਮ ਜਾਰੀ ਹੈ। ਲਗਭਗ 5 ਡਾਕਟਰਾਂ ਦੀ ਟੀਮ ਸਵੇਰੇ 7:30 ਵਜੇ ਤੋਂ ਪੋਸਟਮਾਰਟਮ ਕਰ ਰਹੀ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਛਾਤੀ ਵਿੱਚ ਤਿੰਨ ਗੋਲੀਆਂ ਦੇ ਜ਼ਖ਼ਮ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਤ ਕਰੀਬ 9.30 ਵਜੇ ਹਸਪਤਾਲ ਲਿਆਂਦਾ ਗਿਆ, ਹਾਲਾਂਕਿ, ਉਨ੍ਹਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਸਲਮਾਨ ਖਾਨ ਸੰਜੇ ਦੱਤ ਅਤੇ ਸ਼ਾਹਰੁਖ ਖਾਨ ਬਾਬਾ ਸਿੱਦੀਕੀ ਦੇ ਦੋਸਤ ਹਨ।

ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਬਾਬਾ ਦੇ ਘਰ ਅਤੇ ਪੁੱਤਰ ਦੇ ਦਫ਼ਤਰ ਦੀ ਰੇਕੀ ਕਰ ਰਹੇ ਸਨ। ਤਿੰਨੋਂ ਦੋਸ਼ੀ ਆਟੋ ਰਿਕਸ਼ਾ ਰਾਹੀਂ ਸ਼ੂਟਿੰਗ ਵਾਲੀ ਥਾਂ ‘ਤੇ ਪਹੁੰਚੇ ਸਨ। ਬਾਬਾ ਸਿੱਦੀਕੀ ਨੂੰ ਗੋਲੀ ਮਾਰਨ ਤੋਂ ਬਾਅਦ ਦਾ ਵੀਡੀਓ ਵੀ ਸਾਹਮਣੇ ਆਇਆ ਹੈ ਅਤੇ ਸ਼ੱਕੀ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment