ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿੱਚ ਮੌਤ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼

Global Team
2 Min Read

ਨਿਊਜ਼ ਡੈਸਕ: ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਹੁਣ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਮਸ਼ਹੂਰ ਪੰਜਾਬੀ ਗਾਇਕ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 22 ਸਾਲਾ ਵਿਕਰਮ ਸਿੰਘ ਗਿੱਲ ਵਜੋਂ ਹੋਈ ਹੈ। ਵਿਕਰਮ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਪਰਿਵਾਰ ਅਨੁਸਾਰ ਵਿਕਰਮ ਲਗਭਗ 4 ਸਾਲ ਪਹਿਲਾਂ ਬਿਹਤਰ ਭਵਿੱਖ ਲਈ ਕੈਨੇਡਾ ਗਿਆ ਸੀ, ਜਿੱਥੇ ਉਹ ਸਰੀ ਵਿੱਚ ਰਹਿ ਰਿਹਾ ਸੀ। ਪਰ ਕੁਝ ਦਿਨ ਪਹਿਲਾਂ ਉਸਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁੱਤਰ ਦੀ ਮੌਤ ਤੋਂ ਬਾਅਦ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਵਿਕਰਮ ਇੱਕ ਚੰਗਾ ਗਾਇਕ ਅਤੇ ਗੀਤਕਾਰ ਸੀ ਅਤੇ ਉਸਨੇ ਲਗਭਗ 15 ਗੀਤ ਰਿਲੀਜ਼ ਕੀਤੇ ਸਨ। ਵਿਕਰਮ ਸਿੰਘ ਗਿੱਲ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਡੂੰਘਾ ਸਦਮਾ ਪਹੁੰਚਿਆ ਹੈ, ਉੱਥੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਵੀ ਹੈ। ਮ੍ਰਿਤਕ ਵਿਕਰਮ ਸਿੰਘ ਗਿੱਲ ਦੀ ਦੇਹ 10 ਦਿਨਾਂ ਵਿੱਚ ਭਾਰਤ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment