PM ਮੋਦੀ ਪਹੁੰਚੇ ਏਅਰ ਇੰਡੀਆ ਜਹਾਜ਼ ਹਾਦਸੇ ਵਾਲੀ ਥਾਂ, ਮੰਤਰੀਆਂ ਅਤੇ ਅਧਿਕਾਰੀਆਂ ਤੋਂ ਲਈ ਜਾਣਕਾਰੀ

Global Team
2 Min Read

ਅਹਿਮਦਾਬਾਦ: ਏਅਰ ਇੰਡੀਆ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਹੋਏ ਦੁਖਦਾਈ ਹਾਦਸੇ ਬਾਰੇ ਮੰਤਰੀਆਂ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਹੈ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਨੋਹਨ ਨਾਇਡੂ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਗ੍ਰਹਿ ਮੰਤਰੀ ਹਰਸ਼ ਸੰਘਵੀ ਅਤੇ ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਉਸ ਹੋਸਟਲ ਦਾ ਵੀ ਦੌਰਾ ਕੀਤਾ ਜਿੱਥੇ ਜਹਾਜ਼ ਹਾਦਸਾਗ੍ਰਸਤ ਹੋਇਆ ਸੀ।

ਦੱਸ ਦੇਈਏ ਕਿ ਇਸ ਭਿਆਨਕ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ ਕੁੱਲ 266 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 241 ਲੋਕ ਜਹਾਜ਼ ਵਿੱਚ ਸਫ਼ਰ ਕਰ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਜਹਾਜ਼ ਦੇ ਮਲਬੇ ‘ਤੇ ਪਹੁੰਚੇ, ਨੇ ਹਾਦਸੇ ਤੋਂ ਬਾਅਦ ਦੀ ਸਥਿਤੀ ਅਤੇ ਬਚਾਅ ਕਾਰਜਾਂ ਬਾਰੇ ਵਿਸਤ੍ਰਿਤ ਅਤੇ ਬਾਰੀਕੀ ਨਾਲ ਜਾਣਕਾਰੀ ਲਈ ਹੈ। ਪ੍ਰਧਾਨ ਮੰਤਰੀ ਮੋਦੀ AI-171 ਜਹਾਜ਼ ਹਾਦਸੇ ਦੇ ਜ਼ਖਮੀਆਂ ਨੂੰ ਮਿਲਣ ਲਈ ਅਹਿਮਦਾਬਾਦ ਸਿਵਲ ਹਸਪਤਾਲ ਪਹੁੰਚੇ। ਦਸ ਦੇਈਏ ਕਿ ਏਅਰ ਇੰਡੀਆ ਨੇ ਫਲਾਈਟ ਨੰਬਰ AI171 ਦੇ ਯਾਤਰੀਆਂ ਦੇ ਪਰਿਵਾਰਾਂ ਅਤੇ ਅਜ਼ੀਜ਼ਾਂ ਦੀਆਂ ਜ਼ਰੂਰਤਾਂ ਦੀ ਸਹਾਇਤਾ ਅਤੇ ਦੇਖਭਾਲ ਲਈ ਅਹਿਮਦਾਬਾਦ, ਮੁੰਬਈ, ਦਿੱਲੀ ਅਤੇ ਗੈਟਵਿਕ ਹਵਾਈ ਅੱਡਿਆਂ ‘ਤੇ ਸਹਾਇਤਾ ਕੇਂਦਰ ਸਥਾਪਤ ਕੀਤੇ ਹਨ।

ਏਅਰ ਇੰਡੀਆ ਦੀ ਉਡਾਣ ਨੇ ਵੀਰਵਾਰ ਦੁਪਹਿਰ 13:38 ਵਜੇ ਅਹਿਮਦਾਬਾਦ ਤੋਂ ਲੰਡਨ ਲਈ ਉਡਾਣ ਭਰੀ ਸੀ। ਏਅਰ ਇੰਡੀਆ ਦੇ ਅਨੁਸਾਰ ਇਸ ਬੋਇੰਗ 787-8 ਮਾਡਲ ਦੇ ਜਹਾਜ਼ ਵਿੱਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਯਾਤਰੀਆਂ ਵਿੱਚ ਬ੍ਰਿਟੇਨ, ਪੁਰਤਗਾਲ ਅਤੇ ਕੈਨੇਡਾ ਦੇ ਨਾਗਰਿਕਾਂ ਦੇ ਨਾਲ-ਨਾਲ 169 ਭਾਰਤੀ ਵੀ ਸ਼ਾਮਿਲ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment