ਕਮਲ ਕੌਰ ਦੇ ਕਤਲ ਮਗਰੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ ‘ਚ  ਨਿੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ

Global Team
1 Min Read

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਕਮਲ ਕੌਰ ਦੇ ਕਤਲ ਮਗਰੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ ‘ਚ  ਨਿੱਤਰੇ ਹਨ। ਇਸ ਤੋਂ ਪਹਿਲਾਂ ਵੀ ਕੁਝ ਜਥੇਬੰਦੀਆਂ ਖੜ੍ਹੀਆਂ ਅਤੇ ਕੁਝ ਮਹਿਰੋਂ  ਦੇ ਖਿਲਾਫ਼ ਚਲ ਰਹੀਆਂ ਹਨ।

ਹੈੱਡ ਗ੍ਰੰਥੀ ਮਲਕੀਤ ਸਿੰਘ ਨੇ ਕਮਲ ਕੌਰ ਦੇ ਕਤਲ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਬਦਨਾਮ ਕਰਨ ਵਾਲਿਆਂ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੁਝ ਵੀ ਗਲਤ ਨਹੀਂ ਹੋਇਆ ਪਹਿਲਾਂ ਵੀ ਇਸ ਤਰਾਂ ਹੁੰਦਾ ਆਇਆ ਹੈ। ਉਨ੍ਹਾਂ ਕਿਹਾ ਲੋਕਾਂ ਨੂੰ ਲੱਚਰਤਾ ਭਰੇ ਗੀਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ।  ਸਿਰਫ਼ ਸਿੱਖਾਂ ਨੂੰ ਹੀ ਨਹੀਂ ਸਗੋਂ ਸਮੁੱਚੇ ਸਮਾਜ ਦੇ ਨੌਜਵਾਨ ਨੂੰ ਅਜਿਹੇ ਗੀਤ ਨਹੀਂ ਸੁਣਨੇ ਚਾਹੀਦੇ।  ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਅਜਿਹਾ ਕਾਰਜ ਕਰਦੇ ਹਨ ਅਤੇ ਆਪਣਾ ਨਾਂ ਬਦਲਦੇ ਹਨ, ਉਨ੍ਹਾਂ ਨਾਲ ਇੰਝ ਹੀ ਹੋਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment