ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਆਪ’ ਉਮੀਦਵਾਰ, ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ

Global Team
3 Min Read

ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਇਸ ਸੀਟ ਲਈ ਕੁੱਲ 14 ਉਮੀਦਵਾਰ ਮੈਦਾਨ ਵਿੱਚ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 1.74 ਲੱਖ ਵੋਟਰ ਕਰਨਗੇ।  । ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਲਈ ਪੂਲਿੰਗ ਬੂਥਾਂ ‘ਤੇ ਪਹੁੰਚਣ ਲੱਗ ਪਏ ਹਨ। ਉੱਥੇ ਹੀ ਉਮੀਦਵਾਰਾਂ ਵੱਲੋਂ ਵੀ ਆਪੋ-ਆਪਣੇ ਬੂਥ ‘ਤੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਜਾ ਰਹੀ ਹੈ।

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿਚ ਬਣੇ ਵੋਟਿੰਗ ਕੇਂਦਰ ਵਿਚ ਜਾ ਕੇ ਵੋਟ ਪਾਈ। ਆਸ਼ੂ ਨੇ ਵੋਟ ਪਾਉਣ ਮਗਰੋਂ ਕਿਹਾ ਕਿ ਜੋ ਮੇਰਾ ਸੰਵਿਧਾਨਕ ਫਰਜ਼ ਸੀ, ਉਹ ਮੈਂ ਨਿਭਾਅ ਆਇਆ ਹਾਂ, ਸਾਰੇ ਵੋਟਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣਾ ਸੰਵਧਿਾਨਕ ਫਰਜ਼ ਜ਼ਰੂਰ ਨਿਭਾਉਣ। ਉਨ੍ਹਾਂ ਕਿਹਾ ਕਿ ਮੈਂ ਪੂਰੇ ਹਲਕੇ ਵਿਚ ਜਨਤਾ ਦੇ ਦਰਬਾਰ ਵਿਚ ਗਿਆ ਹਾਂ। ਉਨ੍ਹਾਂ ਆਸ ਜਤਾਈ ਕਿ ਅੱਜ ਮੌਸਮ ਦੀ ਤਰ੍ਹਾਂ ਨਤੀਜੇ ਵੀ ਸੁਹਾਵਨੇ ਹੀ ਰਹਿਣਗੇ।

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ‘ਆਪ’ ਉਮੀਦਵਾਰ, ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਆਪਣੀ ਵੋਟ ਪਾ ਦਿੱਤੀ ਹੈ ਤੇ ਮੈਂ ਲੁਧਿਆਣਾ ਦੇ ਲੋਕਾਂ ਨੂੰ ਵੀ ਆਪਣੀ ਵੋਟ ਪਾਉਣ ਦੀ ਅਪੀਲ ਕਰਦਾ ਹਾਂ।

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ਭਾਜਪਾ ਦੇ ਜੀਵਨ ਗੁਪਤਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ।

 

ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਤੁਰੰਤ ਬਾਅਦ ਐਲਾਨੇ ਜਾਣਗੇ।

ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬੁੱਧਵਾਰ ਨੂੰ ਪੋਲਿੰਗ ਪਾਰਟੀਆਂ ਨੂੰ ਗਰਲਜ਼ ਖਾਲਸਾ ਕਾਲਜ ਤੋਂ ਪੋਲਿੰਗ ਸਮੱਗਰੀ ਨਾਲ ਪੋਲਿੰਗ ਸਟੇਸ਼ਨਾਂ ‘ਤੇ ਭੇਜਿਆ ਗਿਆ। ਅੱਜ ਵੋਟਿੰਗ ਦੇ ਨਾਲ, ਚੋਣਾਂ ਲੜ ਰਹੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦਾ ਰਾਜਨੀਤਿਕ ਭਵਿੱਖ ਈਵੀਐਮ ਵਿੱਚ ਕੈਦ ਹੋ ਜਾਵੇਗਾ। ਇਸ ਹਲਕੇ ਵਿੱਚ ਕੁੱਲ 1,75,469 ਵੋਟਰ ਹਨ। ਇਨ੍ਹਾਂ ਵਿੱਚ 90088 ਪੁਰਸ਼, 85371 ਔਰਤਾਂ ਅਤੇ ਦਸ ਟਰਾਂਸਜੈਂਡਰ ਵੋਟਰ ਸ਼ਾਮਿਲ ਹਨ। ਵੋਟਰਾਂ ਦੀ ਸਹੂਲਤ ਲਈ ਮਾਡਲ ਅਤੇ ਹਰੇ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਅਪਾਹਜਾਂ ਅਤੇ ਔਰਤਾਂ ਲਈ ਵੱਖਰੇ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਬੱਸੀ ਦੀ ਮੌਤ ਕਾਰਨ ਖਾਲੀ ਹੋਈ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment