ਮੋਹਾਲੀ: ਮੋਹਾਲੀ ਦੇ ਫੇਜ਼ 11 ਸਥਿਤ ਬੈਸਟੇਕ ਮਾਲ ਦੇ ਇੱਕ ਕਲੱਬ ਵਿੱਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ। ਜਾਣਕਾਰੀ ਅਨੁਸਾਰ, ਰਾਜਸਥਾਨ ਤੋਂ ਆਏ ਇੱਕ ਨੌਜਵਾਨ ਨੂੰ ਗੋਲੀ ਲੱਗੀ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਸਵੇਰੇ ਕਰੀਬ 2:00 ਵਜੇ ਵਾਪਰੀ। ਰਾਜਸਥਾਨ ਦੇ 5-6 ਨੌਜਵਾਨ ਕਲੱਬ ਵਿੱਚ ਮੌਜ-ਮਸਤੀ ਲਈ ਆਏ ਸਨ। ਉਨ੍ਹਾਂ ਦੀ ਕਲੱਬ ਦੇ ਇੱਕ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਝੜਪ ਹੋਈ। ਬਾਹਰ ਨਿਕਲਦੇ ਸਾਰ ਹੀ ਗੰਗਾਨਗਰ ਦੇ ਇੱਕ ਨੌਜਵਾਨ ‘ਤੇ ਗੋਲੀ ਚਲਾਈ ਗਈ, ਜਿਸ ਨਾਲ ਉਹ ਜ਼ਖਮੀ ਹੋ ਗਿਆ।
ਜ਼ਖਮੀ ਨੌਜਵਾਨ ਨੂੰ ਸੋਹਾਣਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਸਰਜਰੀ ਕੀਤੀ ਗਈ। ਪੁਲਿਸ ਨੇ ਗੋਲੀਬਾਰੀ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰ ਲਈ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਜਾਰੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਫੇਜ਼ 11 ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।