PU ਚੰਡੀਗੜ੍ਹ ’ਚ ਦਾਖਲਾ ਲੈਣ ਲਈ ਨਵੀਂਆਂ ਹਦਾਇਤਾ ਦਾ ਵਿਰੋਧ, ਜਾਣੋ ਕੀ ਨੇ ਨਵੇਂ ਨਿਯਮ

Global Team
1 Min Read

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਵਿਦਿਆਰਥੀ ਜਥੇਬੰਦੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ।

ਜਾਣਕਾਰੀ ਮੁਤਾਬਕ, ਵਿਦਿਆਰਥੀ ਜਥੇਬੰਦੀਆਂ ਯੂਨੀਵਰਸਿਟੀ ਵੱਲੋਂ ਦਾਖਲੇ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਦਾ ਸਖਤ ਵਿਰੋਧ ਕਰ ਰਹੀਆਂ ਹਨ। ਇਨ੍ਹਾਂ ਨਵੀਆਂ ਨੀਤੀਆਂ ਅਨੁਸਾਰ, ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਐਡਮਿਸ਼ਨ ਫਾਰਮ ਦੇ ਨਾਲ ਇੱਕ ਹਲਫਨਾਮਾ ਜਮ੍ਹਾ ਕਰਨਾ ਹੋਵੇਗਾ। ਇਸ ਹਲਫਨਾਮੇ ਵਿੱਚ ਵਿਦਿਆਰਥੀਆਂ ਨੂੰ ਧਰਨਿਆਂ ਜਾਂ ਪ੍ਰਦਰਸ਼ਨਾਂ ਵਿੱਚ ਹਿੱਸਾ ਨਾ ਲੈਣ ਦੀ ਸਹੁੰ ਚੁੱਕਣੀ ਹੋਵੇਗੀ, ਅਤੇ ਅਜਿਹਾ ਕਰਨ ’ਤੇ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਹਲਫਨਾਮੇ ਵਿੱਚ ਵਿਦਿਆਰਥੀਆਂ ਨੂੰ ਕਿਸੇ ਵੀ ਸੰਗਠਨ ਨਾਲ ਜੁੜਨ ਤੋਂ ਵਰਜਿਆ ਗਿਆ ਹੈ, ਅਤੇ ਨਿਯਮਾਂ ਦੀ ਉਲੰਘਣਾ ’ਤੇ ਪੁਲਿਸ ਜਾਂ ਪ੍ਰਸ਼ਾਸਨਿਕ ਕਾਰਵਾਈ ਹੋ ਸਕਦੀ ਹੈ। ਇਨ੍ਹਾਂ ਸਖਤ ਨਿਯਮਾਂ ਦੇ ਵਿਰੁੱਧ ਵਿਦਿਆਰਥੀ ਜਥੇਬੰਦੀਆਂ ਭੜਕ ਉੱਠੀਆਂ ਹਨ ਅਤੇ ਲਗਾਤਾਰ ਇਸ ਦਾ ਵਿਰੋਧ ਕਰ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment