ਲੁਧਿਆਣਾ: ਲੁਧਿਆਣਾ ’ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ’ਚ ਐਕਟਿਵ ਕੇਸਾਂ ਦੀ ਗਿਣਤੀ 33 ਹੋ ਗਈ ਹੈ। ਸਿਹਤ ਵਿਭਾਗ ਨੇ 29 ਵਿਅਕਤੀਆਂ ਨੂੰ ਆਈਸੋਲੇਟ ਕਰ ਲਿਆ ਹੈ, ਜਦਕਿ ਦੋ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਕੋਰੋਨਾ ਦੇ ਲੱਛਣ ਵਾਲੇ ਵਿਅਕਤੀਆਂ ਨੂੰ ਤੁਰੰਤ ਆਈਸੋਲੇਟ ਕਰਨ ਦੀ ਸਲਾਹ ਦਿੱਤੀ ਹੈ। ਨਾਲ ਹੀ, ਮਾਸਕ ਪਹਿਨਣ ਅਤੇ ਨਜ਼ਦੀਕੀ ਸਿਹਤ ਕੇਂਦਰ ’ਤੇ ਜਾਣ ਦੀ ਅਪੀਲ ਕੀਤੀ ਗਈ ਹੈ।
ਸਿਹਤ ਵਿਭਾਗ ਦੀ ਐਡਵਾਈਜ਼ਰੀ
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਵਿਡ-19 ਸਬੰਧੀ ਸਾਵਧਾਨੀਆਂ ਵਾਲੀ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ’ਚ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਬੁਖਾਰ, ਖੰਘ ਜਾਂ ਸਾਹ ਦੀ ਤਕਲੀਫ਼ ਵਰਗੇ ਲੱਛਣਾਂ ਦੀ ਸਥਿਤੀ ’ਚ ਤੁਰੰਤ ਡਾਕਟਰੀ ਸਹਾਇਤਾ ਲੈਣ ਦੀ ਸਲਾਹ ਦਿੱਤੀ ਗਈ ਹੈ। ਸੂਬੇ ’ਚ ਸਥਿਤੀ ਕੰਟਰੋਲ ’ਚ ਹੈ, ਪਰ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਤਿਆਰ ਹੈ।
ਸੁਰੱਖਿਆ ਉਪਾਅ
- ਬਜ਼ੁਰਗ, ਗਰਭਵਤੀ ਔਰਤਾਂ ਅਤੇ ਕਮਜ਼ੋਰ ਇਮਿਊਨ ਸਿਸਟਮ ਵਾਲੇ ਵਿਅਕਤੀ ਭੀੜ ਵਾਲੀਆਂ ਜਾਂ ਬੰਦ ਥਾਵਾਂ ’ਤੇ ਮਾਸਕ ਪਹਿਨਣ।
- ਸਿਹਤ ਕਰਮਚਾਰੀਆਂ ਨੂੰ ਕੋਵਿਡ-ਉਚਿਤ ਵਿਵਹਾਰ ਦੀ ਪਾਲਣਾ ਕਰਨੀ ਚਾਹੀਦੀ।
- ਖੰਘ ਜਾਂ ਛਿੱਕ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਬਾਂਹ ਨਾਲ ਢੱਕਣਾ।
- ਬਿਮਾਰੀ ਦੇ ਲੱਛਣ (ਬੁਖਾਰ, ਖੰਘ, ਸਾਹ ਦੀ ਸਮੱਸਿਆ) ਦਿਖਣ ’ਤੇ ਮਾਸਕ ਪਹਿਨ ਕੇ ਡਾਕਟਰ ਨੂੰ ਮਿਲੋ।
ਕੀ ਨਹੀ ਕਰਨਾ: ਭੀੜ-ਭੜੱਕੇ ਜਾਂ ਘੱਟ ਹਵਾਦਾਰ ਥਾਵਾਂ ’ਤੇ ਜਾਣ ਤੋਂ ਬਚੋ।
ਦੇਸ਼ ’ਚ ਸਥਿਤੀ
ਪਿਛਲੇ 24 ਘੰਟਿਆਂ ’ਚ 1219 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਮੁਕਤ ਹੋਣ ਵਾਲਿਆਂ ਦੀ ਗਿਣਤੀ 17164 ਤੱਕ ਪਹੁੰਚ ਗਈ ਹੈ। ਸਰਗਰਮ ਮਾਮਲਿਆਂ ਦੀ ਗਿਣਤੀ 5,976 ਹੈ। ਸਿਹਤ ਮਾਹਰ ਲੋਕਾਂ ਨੂੰ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ ਭੀੜ ਵਾਲੇ ਖੇਤਰਾਂ ’ਚ ਜਾਣ ਤੋਂ ਬਚਣ ਦੀ ਅਪੀਲ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।