ਪਟਿਆਲਾ: ਪਟਿਆਲਾ ਰੇਲਵੇ ਸਟੇਸ਼ਨ ’ਤੇ ਇੱਕ ਦਰਦਨਾਕ ਹਾਦਸੇ ਨੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ। ਇੱਕ ਮਹਿਲਾ ਟਰੇਨ ਹੇਠ ਡਿੱਗਣ ਕਾਰਨ ਗੰਭੀਰ ਜ਼ਖਮੀ ਹੋ ਗਈ, ਜਿਸ ਦੌਰਾਨ ਉਸ ਦਾ ਇੱਕ ਪੈਰ ਕੱਟ ਗਿਆ। ਗਨੀਮਤ ਇਹ ਰਹੀ ਕਿ ਮਹਿਲਾ ਦੀ ਜਾਨ ਬਚ ਗਈ। ਮੌਕੇ ’ਤੇ ਮੌਜੂਦ ਅਧਿਕਾਰੀਆਂ ਨੇ ਤੁਰੰਤ ਉਸ ਨੂੰ ਰਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ, ਜਿੱਥੇ ਉਸ ਦਾ ਇਲਾਜ਼ ਜਾਰੀ ਹੈ।
ਕਿਵੇਂ ਵਾਪਰਿਆ ਹਾਦਸਾ
ਜਾਣਕਾਰੀ ਮੁਤਾਬਕ, ਮਹਿਲਾ ਅੰਬਾਲਾ ਤੋਂ ਅੰਮ੍ਰਿਤਸਰ ਜਾ ਰਹੀ ਟਰੇਨ ’ਚ ਸਫਰ ਕਰ ਰਹੀ ਸੀ। ਉਹ ਸਮਾਨ ਲੈਣ ਲਈ ਪਟਿਆਲਾ ਸਟੇਸ਼ਨ ’ਤੇ ਉਤਰੀ। ਜਿਵੇਂ ਹੀ ਟਰੇਨ ਚੱਲਣ ਲੱਗੀ, ਉਹ ਜਲਦਬਾਜ਼ੀ ’ਚ ਏਸੀ ਡੱਬੇ ’ਚ ਚੜ੍ਹਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਪਟੜੀ ’ਤੇ ਡਿੱਗ ਪਈ, ਜਿਸ ਕਾਰਨ ਉਸ ਦਾ ਇੱਕ ਪੈਰ ਟਰੇਨ ਹੇਠ ਆ ਕੇ ਕੱਟਿਆ ਗਿਆ।
ਮੌਕੇ ’ਤੇ ਮੌਜੂਦ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਮਹਿਲਾ ਸਮਾਨ ਲੈਣ ਲਈ ਟਰੇਨ ’ਚੋਂ ਉਤਰੀ ਸੀ। ਟਰੇਨ ਦੇ ਚੱਲਣ ਸਮੇਂ ਉਸ ਦੀ ਜਲਦਬਾਜ਼ੀ ਕਾਰਨ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਮਹਿਲਾ ਨੂੰ ਹਸਪਤਾਲ ਪਹੁੰਚਾਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।