ਲੁਧਿਆਣਾ: ਲੁਧਿਆਣਾ ਪੱਛਮੀ ’ਚ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸੀ। ਜਿਸ ਦੀ ਗਿਣਤੀ 7 ਵਜੇ ਤੋਂ ਸ਼ੁਰੂ ਹੋਣੀ ਸੀ। ਪਰ ਲੁਧਿਆਣਾ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਦਾ ਸਮਾਂ ਬਦਲ ਦਿਤਾ ਗਿਆ ਹੈ। ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਪਹਿਲਾਂ ਇਹ ਵੋਟਾਂ ਦੀ ਗਿਣਤੀ ਦਾ ਕੰਮ 7 ਵਜੇ ਸ਼ੁਰੂ ਹੋਣਾ ਸੀ, ਪਰ ਹੁਣ ਇਹ ਸਮਾਂ 8 ਵਜੇ ਕਰ ਦਿੱਤਾ ਗਿਆ ਹੈ।
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ’ਚ 19 ਜੂਨ ਨੂੰ ਜ਼ਿਮਨੀ ਚੋਣ ਹੋਈ ਸੀ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਇਸ ਸੀਟ ਲਈ ਕੁੱਲ 14 ਉਮੀਦਵਾਰ ਮੈਦਾਨ ਵਿੱਚ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 1.74 ਲੱਖ ਵੋਟਰ ਕਰਨਗੇ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ। ਨਤੀਜੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਤੁਰੰਤ ਬਾਅਦ ਐਲਾਨੇ ਜਾਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।