ਪੰਜਾਬ ਦੇ ਉਪ ਮੁੱਖ ਮੰਤਰੀ ਬਣਨਗੇ ਸੰਜੀਵ ਅਰੋੜਾ? ਕੈਬਨਿਟ ‘ਚ ਫੇਰਬਦਲ ਦੀ ਤਿਆਰੀ

Global Team
3 Min Read

ਚੰਡੀਗੜ੍ਹ : ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਲੁਧਿਆਣਾ ਪੱਛਮੀ ਸੀਟ ਤੋਂ ਜਿੱਤਣ ਕਾਰਨ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਸੰਭਾਵਨਾ ਵੱਧ ਗਈ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਿਲ ਕੀਤਾ  ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਹੋਰ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਤੇ ਕੁਝ ਮੰਤਰੀਆਂ ਦੀ ਛੁੱਟੀ ਵੀ ਹੋ ਸਕਦੀ ਹੈ। ਉਨ੍ਹਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ।

ਚੋਣ ਪ੍ਰਚਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜਿੱਤ ਮਗਰੋਂ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾਏਗਾ। ਇਸ ਲਈ ਜਲਦ ਹੀ ਪੰਜਾਬ ਕੈਬਨਿਟ ਵਿੱਚ ਵਿਸਥਾਰ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸੇ ਹਫ਼ਤੇ ਦੌਰਾਨ ਹੀ ਕੈਬਨਿਟ ਵਿੱਚ ਫੇਰਬਦਲ ਹੋ ਸਕਦਾ ਹੈ। ਪਾਰਟੀ ਦੇ ਅੰਦਰ ਇਸ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਕੁਝ ਲੀਡਰਾਂ ਵੱਲੋਂ ਇਸ ਸਬੰਧੀ ਭੱਜ-ਦੌੜ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਹੁਣ ਉਨ੍ਹਾਂ ਦੀ ਜਿੱਤ ਤੋਂ ਬਾਅਦ, ਇਹ ਦੇਖਣਾ ਬਾਕੀ ਹੈ ਕਿ ਕੀ ਕੇਜਰੀਵਾਲ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਉਣ ਦੀ ਹਿੰਮਤ ਦਿਖਾਉਣਗੇ ਜਾਂ ਉਹ ਮੁੱਖ ਮੰਤਰੀ ਦੇ ਪ੍ਰਸਤਾਵ ਨੂੰ ਸਵੀਕਾਰ ਕਰਨਗੇ। ਸੰਜੀਵ ਅਰੋੜਾ ਨੂੰ ਨਾ ਸਿਰਫ਼ ਮੰਤਰੀ ਬਣਾਇਆ ਜਾਵੇਗਾ ਬਲਕਿ ਉਨ੍ਹਾਂ ਨੂੰ ਚੰਗੇ ਵਿਭਾਗ ਵੀ ਦਿੱਤੇ ਜਾਣਗੇ। ਜਲੰਧਰ ਪੱਛਮੀ ਸੀਟ ‘ਤੇ ਵੀ ਪਾਰਟੀ ਨੇ ਮਹਿੰਦਰ ਭਗਤ ਨੂੰ ਉਨ੍ਹਾਂ ਦੀ ਜਿੱਤ ‘ਤੇ ਮੰਤਰੀ ਬਣਾਉਣ ਦਾ ਦਾਅਵਾ ਕੀਤਾ ਸੀ ਅਤੇ ਇਸਨੇ ਉਹ ਵਾਅਦਾ ਪੂਰਾ ਕੀਤਾ, ਪਰ ਉਨ੍ਹਾਂ ਨੂੰ ਕੋਈ ਮਹੱਤਵਪੂਰਨ ਵਿਭਾਗ ਨਹੀਂ ਮਿਲਿਆ। ਹਾਲਾਂਕਿ, ਸੰਜੀਵ ਅਰੋੜਾ ਦੇ ਮਾਮਲੇ ਵਿੱਚ ਅਜਿਹਾ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ। ਰਿਪੋਰਟਾਂ ਮੁਤਾਬਕ ਅਨੁਸਾਰ ਕੈਬਨਿਟ ਫੇਰਬਦਲ ਨੂੰ ਲੈ ਕੇ ਕਈ ਤਰ੍ਹਾਂ ਦੇ ਚਰਚੇ ਚੱਲ ਰਹੇ ਹਨ। ਇਸ ਤਹਿਤ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਚੰਗੀ ਕਾਰਗੁਜ਼ਾਰੀ ਨਾ ਦਿਖਾ ਸਕਣ ਵਾਲੇ ਦੋ-ਤਿੰਨ ਮੰਤਰੀਆਂ ਦੀ ਛੁੱਟੀ ਵੀ ਹੋ ਸਕਦੀ ਹੈ। ਇਸ ਲਈ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਚੰਗਾ ਕੰਮ ਕਰਨ ਵਾਲੇ ਵਿਧਾਇਕਾਂ ਤੇ ਵਜ਼ੀਰਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਹ ਸਾਰੀ ਕਾਰਵਾਈ ਨੂੰ ਬੜੇ ਗੁਪਤ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਇਸ ਬਾਰੇ ਪਾਰਟੀ ਵੱਲੋਂ ਕੋਈ ਵੀ ਸੂਹ ਬਾਹਰ ਨਹੀਂ ਕੱਢੀ ਜਾ ਰਹੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

 

 

 

 

 

 

 

 

Share This Article
Leave a Comment