ਨਿਊਜ਼ ਡੈਸਕ: ਐਨਆਈਏ ਨੇ ਵੀਰਵਾਰ ਸਵੇਰੇ ਜਲੰਧਰ ਵਿੱਚ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿੱਚ 6-7 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਟੀਮ ਨੇ ਸਥਾਨਿਕ ਪੁਲਿਸ ਨਾਲ ਮਿਲ ਕੇ ਜਲੰਧਰ ਦੀ ਫਰੈਂਡਜ਼ ਕਲੋਨੀ ਵਿੱਚ ਇੱਕ ਕਿਰਾਏ ਦੇ ਮਕਾਨ ‘ਤੇ ਛਾਪਾ ਮਾਰਿਆ ਅਤੇ ਉੱਥੇ ਰਹਿਣ ਵਾਲੇ ਵਿਅਕਤੀ ਤੋਂ ਪੁੱਛਗਿੱਛ ਕਰ ਰਹੀ ਹੈ।
ਸੂਤਰਾਂ ਅਨੁਸਾਰ ਵਿਅਕਤੀ ਤੋਂ ਕੁਝ ਦਸਤਾਵੇਜ਼ ਅਤੇ ਡਿਜੀਟਲ ਡਿਵਾਈਸ ਬਰਾਮਦ ਕੀਤੇ ਗਏ ਹਨ। ਉਸਦੇ ਮੋਬਾਈਲ ਕਾਲ ਡਿਟੇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਟੀਮ ਇਹ ਵੀ ਜਾਂਚ ਕਰ ਰਹੀ ਹੈ ਕਿ ਉਹ ਕਿਸ-ਕਿਸ ਦੇ ਸੰਪਰਕ ਵਿੱਚ ਸੀ। ਇਸ ਵੇਲੇ ਮੌਕੇ ‘ਤੇ ਪੁਲਿਸ ਤਾਇਨਾਤ ਹੈ ਅਤੇ ਕਿਸੇ ਨੂੰ ਵੀ ਘਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ। ਜਲਦੀ ਹੀ NIA ਇਸ ਛਾਪੇਮਾਰੀ ਸੰਬੰਧੀ ਅਧਿਕਾਰਤ ਜਾਣਕਾਰੀ ਸਾਂਝੀ ਕਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।