ਬਿਕਰਮ ਮਜੀਠੀਆ ਨੂੰ 7 ਦਿਨਾਂ ਦੇ ਵਿਜੀਲੈਂਸ ਰਿਮਾਂਡ ’ਤੇ ਭੇਜਿਆ

Global Team
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 7 ਦਿਨਾਂ ਦੀ ਰਿਮਾਂਡ ‘ਤੇ ਲੈ ਲਿਆ ਹੈ। ਵੀਰਵਾਰ ਨੂੰ ਉਨ੍ਹਾਂ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਹੋਈ ਸੀ। ਇੱਥੇ ਅਦਾਲਤ ਵਿੱਚ ਵਿਜੀਲੈਂਸ ਨੇ 12 ਦਿਨਾਂ ਦੀ ਰਿਮਾਂਡ ਦੀ ਮੰਗ ਕਰਕੇ ਕਾਫੀ ਦੇਰ ਤੱਕ ਬਹਿਸ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਵਿਜੀਲੈਂਸ ਨੂੰ ਰਿਮਾਂਡ ਦੇ ਦਿੱਤੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

ਮਜੀਠੀਆ ਨੂੰ ਅੱਜ ਸਖ਼ਤ ਸੁਰੱਖਿਆ ਦੇ ਵਿਚਾਲੇ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇੱਥੇ ਮਜੀਠੀਆ ਦੇ ਸਮਰਥਕ ਵੀ ਪਹੁੰਚੇ ਸਨ, ਪਰ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸੇ ਤਰ੍ਹਾਂ ਅਕਾਲੀ ਆਗੂ ਦਲਜੀਤ ਚੀਮਾ ਨੂੰ ਵੀ ਅਦਾਲਤ ਦੇ ਬਾਹਰ ਰੁਕਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਪੁਲਿਸ ਨੇ ਉਨ੍ਹਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ।

ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਹੈ। ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਨੇ ਵਿਜੀਲੈਂਸ ਦਫਤਰ ਵਿੱਚ ਹੀ ਬਿਤਾਈ।

ਇਹ ਮਾਮਲਾ ਹੁਣ ਸਿਆਸੀ ਰੰਗ ਵੀ ਲੈ ਚੁੱਕਾ ਹੈ। ਵਿਰੋਧੀ ਸਿਆਸੀ ਪਾਰਟੀਆਂ ਇਸ ਕਾਰਵਾਈ ਨੂੰ ਗਲਤ ਦੱਸ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੂਰੇ ਕਾਨੂੰਨ ਦੇ ਤਹਿਤ ਕਾਗਜ਼ੀ ਕਾਰਵਾਈ ਕੀਤੀ ਗਈ ਹੈ। ਜੋ ਲੋਕ ਇਨ੍ਹਾਂ ਦਾ ਸਾਥ ਦੇਣਗੇ, ਉਹ ਵੀ ਦੋਸ਼ੀ ਹੋਣਗੇ।

ਵਕੀਲਾਂ ਦਾ ਬਿਆਨ

ਬੁੱਧਵਾਰ ਰਾਤ ਨੂੰ ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮੁਤਾਬਕ ਇੱਕ ਘੰਟੇ ਤੱਕ ਉਨ੍ਹਾਂ ਨਾਲ ਮੁਲਾਕਾਤ ਕੀਤੀ। ਵਕੀਲਾਂ ਨੇ ਕਿਹਾ ਕਿ ਜਿਸ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ, ਉਸ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ।

ਵਿਜੀਲੈਂਸ ਦਾ ਕੇਸ

ਵਿਜੀਲੈਂਸ ਨੇ ਮਜੀਠੀਆ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਹੈ। ਉਨ੍ਹਾਂ ‘ਤੇ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਦਾ ਦੋਸ਼ ਹੈ। ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Share This Article
Leave a Comment