ਅਮਰੀਕਾ ਵੀਜ਼ਾ ਲਈ ਜਾਰੀ ਹੋ ਗਿਆ ਨਵਾਂ ਨਿਯਮ: ਇਹ ਜਾਣਕਾਰੀ ਦੇਣੀ ਲਾਜ਼ਮੀ ਨਹੀਂ ਤਾਂ ਵੀਜ਼ਾ ਰੱਦ

Global Team
2 Min Read

ਨਿਊਜ਼ ਡੈਸਕ: ਅਮਰੀਕਾ ਦੇ ਵੀਜ਼ਾ ਲਈ ਅਰਜ਼ੀ ਦੇਣ ਵਾਲਿਆਂ ਨੂੰ ਹੁਣ ਪਿਛਲੇ ਪੰਜ ਸਾਲਾਂ ਵਿੱਚ ਵਰਤੇ ਗਏ ਸੋਸ਼ਲ ਮੀਡੀਆ ਪਲੈਟਫਾਰਮਾਂ ਦੇ ਹੈਂਡਲ ਜਾਂ ਯੂਜ਼ਰਨੇਮ ਦੀ ਜਾਣਕਾਰੀ ਦੇਣੀ ਪਏਗੀ। ਟਰੰਪ ਪ੍ਰਸ਼ਾਸਨ ਨੇ ਵੀਜ਼ਾ ਪ੍ਰਕਿਰਿਆ ਵਿੱਚ ਇਹ ਵੱਡਾ ਬਦਲਾਅ ਕੀਤਾ ਹੈ। ਅਮਰੀਕਾ ਨੇ ਹਰ ਵੀਜ਼ਾ ਫੈਸਲੇ ਨੂੰ ‘ਰਾਸ਼ਟਰੀ ਸੁਰੱਖਿਆ ਫੈਸਲਾ’ ਦੱਸਦੇ ਹੋਏ ਅਰਜ਼ੀਕਰਤਾਵਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਸਾਂਝੇ ਕਰਨ ਦੀ ਹਦਾਇਤ ਕੀਤੀ ਹੈ।

ਭਾਰਤ ਵਿੱਚ ਅਮਰੀਕੀ ਦੂਤਘਰ ਨੇ ਵੀਰਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਨਾ ਕਰਨ ਨਾਲ ਵੀਜ਼ਾ ਅਰਜ਼ੀ ਰੱਦ ਹੋ ਸਕਦੀ ਹੈ ਅਤੇ ਭਵਿੱਖ ਵਿੱਚ ਵੀਜ਼ਾ ਲਈ ਅਯੋਗ ਠਹਿਰਾਇਆ ਜਾ ਸਕਦਾ ਹੈ। ਦੂਤਘਰ ਨੇ ‘ਐਕਸ’ ‘ਤੇ ਪੋਸਟ ਕੀਤੇ ਬਿਆਨ ਵਿੱਚ ਕਿਹਾ, “ਵੀਜ਼ਾ ਅਰਜ਼ੀਕਰਤਾਵਾਂ ਨੂੰ DS-160 ਵੀਜ਼ਾ ਅਰਜ਼ੀ ਫਾਰਮ ਵਿੱਚ ਪਿਛਲੇ ਪੰਜ ਸਾਲਾਂ ਤੋਂ ਵਰਤੇ ਸਾਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਦੇ ਹੈਂਡਲ ਜਾਂ ਯੂਜ਼ਰਨੇਮ ਦੀ ਸੂਚੀ ਦੇਣੀ ਹੋਵੇਗੀ। ਅਰਜ਼ੀ ਜਮ੍ਹਾਂ ਕਰਨ ਤੋਂ ਪਹਿਲਾਂ ਅਰਜ਼ੀਕਰਤਾਵਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅਰਜ਼ੀ ਵਿੱਚ ਦਿੱਤੀ ਜਾਣਕਾਰੀ ਸਹੀ ਅਤੇ ਸੱਚੀ ਹੈ।”

ਦੂਤਘਰ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਨਾ ਕਰਨ ਨਾਲ ਵੀਜ਼ਾ ਅਰਜ਼ੀ ਨੂੰ ਅਸਵੀਕਾਰ ਕੀਤਾ ਜਾ ਸਕਦਾ ਹੈ ਅਤੇ ਅਰਜ਼ੀਕਰਤਾ ਨੂੰ ਭਵਿੱਖ ਵਿੱਚ ਵੀਜ਼ਾ ਲਈ ਅਯੋਗ ਘੋਸ਼ਿਤ ਕੀਤਾ ਜਾ ਸਕਦਾ ਹੈ। 23 ਜੂਨ ਨੂੰ, ਅਮਰੀਕੀ ਦੂਤਘਰ ਨੇ ‘F, M, ਜਾਂ J’ ਸ਼੍ਰੇਣੀ ਦੇ ਗੈਰ-ਪ੍ਰਵਾਸੀ ਵੀਜ਼ਿਆਂ ਲਈ ਅਰਜ਼ੀ ਦੇਣ ਵਾਲਿਆਂ ਨੂੰ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਪ੍ਰਾਈਵੇਸੀ ਸੈਟਿੰਗ ਨੂੰ ‘ਪਬਲਿਕ’ ਕਰਨ ਦੀ ਸਲਾਹ ਦਿੱਤੀ ਸੀ, ਤਾਂ ਜੋ ਜਾਂਚ ਪ੍ਰਕਿਰਿਆ ਸੁਖਾਲੀ ਹੋ ਸਕੇ। ਦੂਤਘਰ ਮੁਤਾਬਕ, ਇਹ ਜਾਂਚ ਅਮਰੀਕੀ ਕਾਨੂੰਨ ਅਨੁਸਾਰ ਅਰਜ਼ੀਕਰਤਾ ਦੀ ਪਛਾਣ ਅਤੇ ਸਵੀਕਾਰਯੋਗਤਾ ਸਥਾਪਤ ਕਰਨ ਲਈ ਜ਼ਰੂਰੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment