ਮਨੋਰੰਜਨ ਜਗਤ ‘ਚ ਸੋਗ: ‘ਕਾਂਟਾ ਲਗਾ’ ਸਟਾਰ ਸ਼ੇਫਾਲੀ ਜਰੀਵਾਲਾ ਦਾ ਦੇਹਾਂਤ

Global Team
2 Min Read

ਨਿਊਜ਼ ਡੈਸਕ: ‘ਬਿੱਗ ਬੌਸ 13’ ਫੇਮ ਤੇ ਕਾਂਟਾ ਲਗਾ ਦੇ ਨਾਮ ਨਾਲ ਮਸ਼ਹੂਰ ਅਦਾਕਾਰਾ ਅਤੇ ਮਾਡਲ ਸ਼ੇਫਾਲੀ ਜਰੀਵਾਲਾ ਦਾ ਸ਼ੁੱਕਰਵਾਰ ਦੇਰ ਰਾਤ ਅਚਨਚੇਤ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਮੁਤਾਬਕ, ਸ਼ੇਫਾਲੀ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਦੇ ਪਤੀ ਪਰਾਗ ਤਿਆਗੀ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਹਾਲਾਂਕਿ, ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੇਫਾਲੀ ਦੀ ਮੌਤ ਦੀ ਖ਼ਬਰ ਨੇ ਫ਼ਿਲਮ ਇੰਡਸਟਰੀ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ।

ਮੁੰਬਈ ਪੁਲਿਸ ਦੇਰ ਰਾਤ ਸ਼ੇਫਾਲੀ ਦੇ ਅੰਧੇਰੀ ਸਥਿਤ ਘਰ ਜਾਂਚ ਲਈ ਪਹੁੰਚੀ। ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਘਰ ਦੀ ਤਲਾਸ਼ੀ ਲਈ। ਹੁਣ ਤੱਕ ਮੌਤ ਦੇ ਕਾਰਨਾਂ ਬਾਰੇ ਅਧਿਕਾਰਤ ਬਿਆਨ ਜਾਰੀ ਨਹੀਂ ਹੋਇਆ, ਪਰ ਪੁਲਿਸ ਅਤੇ ਫੋਰੈਂਸਿਕ ਜਾਂਚ ਨੂੰ ਦੇਖਦਿਆਂ ਮਾਮਲਾ ਸ਼ੱਕੀ ਮੰਨਿਆ ਜਾ ਰਿਹਾ ਹੈ।

ਸ਼ੇਫਾਲੀ ਦਾ ਸਫਰ

ਸ਼ੇਫਾਲੀ ਜਰੀਵਾਲਾ ਨੇ 2015 ਵਿੱਚ ਪਰਾਗ ਤਿਆਗੀ ਨਾਲ ਵਿਆਹ ਕੀਤਾ ਸੀ। ਉਨ੍ਹਾਂ ਨੇ ਪਰਾਗ ਨਾਲ ਮਿਲ ਕੇ ਡਾਂਸ ਰਿਐਲਿਟੀ ਸ਼ੋਅ ‘ਨੱਚ ਬਲੀਏ 5’ ਅਤੇ ‘ਨੱਚ ਬਲੀਏ 7’ ਵਿੱਚ ਹਿੱਸਾ ਲਿਆ ਸੀ। ਸ਼ੇਫਾਲੀ ਨੇ ਸਲਮਾਨ ਖਾਨ, ਅਕਸ਼ੈ ਕੁਮਾਰ ਅਤੇ ਪ੍ਰਿਯੰਕਾ ਚੋਪੜਾ ਸਟਾਰਰ ਫਿਲਮ ‘ਮੁਝਸੇ ਸ਼ਾਦੀ ਕਰੋਗੀ’ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਉਸ ਨੂੰ ਮਿਊਜ਼ਿਕ ਵੀਡੀਓ ‘ਕਾਂਟਾ ਲਗਾ’ ਨਾਲ ਵਿਸ਼ੇਸ਼ ਪਛਾਣ ਮਿਲੀ, ਜਿਸ ਨੇ ਉਸ ਨੂੰ ਰਾਤੋ-ਰਾਤ ਸਟਾਰ ਬਣਾ ਦਿੱਤਾ। ਸ਼ੇਫਾਲੀ ਨੇ ‘ਬਿੱਗ ਬੌਸ 13’ ਵਿੱਚ ਵੀ ਹਿੱਸਾ ਲਿਆ ਅਤੇ ਆਪਣੇ ਕਿਰਦਾਰ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment