ਹੁਣ ਮਾਨ ਸਰਕਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ‘ਤੇ ਕਰੇਗੀ ਸਖ਼ਤ ਕਾਰਵਾਈ

Global Team
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਿਤ ਮਾਮਲਿਆਂ ‘ਤੇ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਿਤ ਮਾਮਲਿਆਂ ਵਿੱਚ ਸਜ਼ਾ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਲਿਆਏਗੀ। ਆਪਣੀ ਸਰਕਾਰੀ ਰਿਹਾਇਸ਼ ‘ਤੇ ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਪੂਰੀ ਦੁਨੀਆ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਮਾਜਵਾਦ ਅਤੇ ਧਰਮ ਨਿਰਪੱਖਤਾ ਦੇ ਵਿਲੱਖਣ ਸੁਮੇਲ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਉ੍ਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਠੋਸ ਸੂਬਾਈ ਕਾਨੂੰਨ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਮਾਹਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਅਪਰਾਧੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਮੌਜੂਦਾ ਕਾਨੂੰਨੀ ਤਰੁੱਟੀਆਂ ’ਤੇ ਚਿੰਤਾ ਪ੍ਰਗਟ ਕੀਤੀ ਜੋ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਦੇ ਦੋਸ਼ੀ ਵਿਅਕਤੀਆਂ ਨੂੰ ਆਜ਼ਾਦ ਘੁੰਮਣ ਦੀ ਆਗਿਆ ਦਿੰਦੀਆਂ ਹਨ। ਉਨ੍ਹਾਂ ਇਸ ਨੂੰ ਪੂਰੀ ਤਰ੍ਹਾਂ ਗ਼ੈਰ-ਵਾਜਬ ਅਤੇ ਅਸਵੀਕਾਰਨਯੋਗ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀਆਂ ਇਨ੍ਹਾਂ ਘਟਨਾਵਾਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment