ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਮੌਜੂਦਾ ਵਿਧਾਇਕ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤੀ ਹੈ।ਭਗਵੰਤ ਮਾਨ ਨੇ ਵਿਧਾਇਕ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਬਾਅਦ ਐਕਸ ‘ਤੇ ਲਿਖਿਆ ਹੈ ਕਿ ਅੰਮ੍ਰਿਤਸਰ, ਪੰਜਾਬ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪੰਜ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਨਸ਼ਿਆਂ ਵਿਰੁੱਧ ਇਹ ਕਾਰਵਾਈ ਕੀਤੀ ਹੈ। ਜੋ ਵੀ ਅੱਗੇ ਆਉਂਦਾ ਹੈ ਜਾਂ ਉਨ੍ਹਾਂ ਨਾਲ ਹਮਦਰਦੀ ਕਰਦਾ ਦੇਖਿਆ ਜਾਂਦਾ ਹੈ, ਉਸਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਇੱਕ ਬਿਆਨ ਸਾਂਝਾ ਕੀਤਾ ਹੈ। ਦਰਅਸਲ ਕੁੰਵਰ ਵਿਜੇ ਪ੍ਰਤਾਪ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, “ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ”, ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਬਿਆਨ ਸਾਂਝਾ ਕੀਤਾ ਗਿਆ ਹੈ।
“ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ”
— Kunwar Vijay Pratap Singh (@Kvijaypratap) June 29, 2025
ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਵਿਜੇ ਪ੍ਰਤਾਪ ਸਿੰਘ ਵਿਰੁੱਧ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Akali dal) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਬਿਆਨ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।