ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਤਹਿਸੀਲਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਿਰਸਾ ਜ਼ਿਲ੍ਹੇ ਦੇ ਤਹਿਸੀਲਦਾਰ ਭਵਨੇਸ਼ ਕੁਮਾਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁਅੱਤਲੀ ਦੀ ਮਿਆਦ ਦੌਰਾਨ ਭਵਨੇਸ਼ ਕੁਮਾਰ ਦਾ ਮੁੱਖ ਦਫਤਰ ਡਾਇਰੈਕਟਰ ਲੈਂਡ ਰਿਕਾਰਡ ਪੰਚਕੂਲਾ ਹੋਵੇਗਾ।
ਇਸ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਕਾਰਵਾਈ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੀਤੀ ਗਈ ਹੈ। ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਾਤ ਵਿੱਚ, ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੂਬਾ ਸਰਕਾਰ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਇਹ ਕਾਰਵਾਈ ਸੂਬੇ ਵਿੱਚ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।