ਅੰਮ੍ਰਿਤਸਰ:ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਦਾ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖ਼ਾਹੀਆ ਘੋਸ਼ਿਤ ਕੀਤੇ ਜਾ ਚੁੱਕੇ ਹਨ, ਇਸ ਲਈ ਉਨ੍ਹਾਂ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਹੁਦੇਦਾਰ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੇ ਸਬੰਧ ਵਿਚ ਨਿਰਣੈ ਲੈਣ ਦਾ ਧਾਰਮਿਕ ਅਤੇ ਸੰਵਿਧਾਨਕ ਅਧਿਕਾਰ ਨਹੀਂ ਹੈ।
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਹੁਕਮਨਾਮਾ ਜਾਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਨਿਚਰਵਾਰ ਨੂੰ ਹੋਏ ਆਦੇਸ਼ ਨੂੰ ਰੱਦ ਕਰ ਦਿੱਤਾ ਹੈ ਅਤੇ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਸਖਤ ਹਿਦਾਇਤ ਦਿੱਤੀ ਗਈ ਹੈ ਕਿ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਨਹੀਂ ਹੋਵੇਗੇ, ਜੇਕਰ ਕੋਈ ਪੇਸ਼ ਹੋਵੇਗਾ ਤਾਂ ਪਟਨਾ ਸਾਹਿਬ ਤੋਂ ਪੱਕਾ ਤਨਖਾਹੀਆ ਹੋ ਜਾਵੇਗਾ। ਜਥੇਦਾਰ ਬਲਦੇਵ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨ ਦੇ ਸਨਮੁਖ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਗਿਆ ਸੀ। ਜਿਸ ਦਾ ਸਮਾਂ ਇਕ ਜੂਨ ਨੂੰ ਪੂਰਾ ਹੋਣ ਦੇ ਬਾਅਦ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜਾ ਅਤੇ ਘੱਲੂਘਾਰਾ ਨੂੰ ਮੁੱਖ ਰੱਖਦਿਆਂ 10 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ। ਤੀਸਰੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੇਨਤੀ ਕਰਨ ਉਪਰੰਤ 20 ਦਿਨਾਂ ਦਾ ਸਮਾਂ ਹੋਰ ਦਿੱਤਾ ਗਿਆ। ਪਰ ਪੇਸ਼ ਨਹੀਂ ਹੋਏ ਜਿਸ ਕਰਕੇ 5 ਜੁਲਾਈ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਦਿੱਤਾ ਗਿਆ।
ਇਸ ਦੌਰਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਟੇਕ ਸਿੰਘ ਨੂੰ ਤਨਖਾਹੀਆ ਐਲਾਨ ਹੋਣ ਦੇ ਬਾਵਜੂਦ ਉਹ ਕਾਰਵਾਈ ਕਰਦੇ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਖ਼ਤ ਹਦਾਇਤ ਦਿੱਤੀ ਗਈ ਸੀ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਤਨਖਾਹੀਆ ਐਲਾਨ ਹੋਣ ਦੇ ਬਾਵਜੂਦ ਉਹ ਆਪਣੀ ਕਾਰਵਾਈਆ ਕਰ ਰਹੇ ਹਨ ਜਿਸ ਉਤੇ ਰੋਕ ਲਗਾਈ ਜਾਵੇ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕਿਹਾ ਗਿਆ ਸੀ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੱਢਿਆ ਜਾਵੇ। ਪਰ ਐਸਜੀਪੀਸੀ ਵਲੋਂ ਕੋਈ ਵੀ ਠੋਸ ਕਰਵਾਈ ਨਹੀਂ ਕੀਤੀ ਗਈ। ਪਰ ਧਾਮੀ ਵਲੋਂ 20 ਦਿਨ ਬੀਤ ਜਾਣ ਦੇ ਬਾਅਦ ਵੀ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੇ ਸਨਮੁੱਖ ਪੇਸ਼ ਨਹੀਂ ਹੋਏ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਦਾ ਕਹਿਣਾ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖ਼ਾਹੀਆ ਘੋਸ਼ਿਤ ਕੀਤੇ ਜਾ ਚੁੱਕੇ ਹਨ, ਇਸ ਲਈ ਉਨ੍ਹਾਂ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਹੁਦੇਦਾਰ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੇ ਸਬੰਧ ਵਿਚ ਨਿਰਣੈ ਲੈਣ ਦਾ ਧਾਰਮਕ ਅਤੇ ਸੰਵਿਧਾਨਕ ਅਧਿਕਾਰ ਨਹੀਂ ਹੈ। ਇਸ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵਲੋਂ ਗੰਭੀਰ ਵਿਚਾਰ ਕਰਨ ਉਪਰੰਤ ਸਰਬਸੰਮਤੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਤਹਿਤ ਜਥੇਦਾਰ ਗੜਗੱਜ ਦੇ ਨਿਰਣੈ ਨੂੰ ਮੁੱਢੋਂ ਹੀ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਸਖ਼ਤ ਹਦਾਇਤ ਦਿਤੀ ਗਈ ਕਿ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾ ਜਾਵੇ ਤੇ ਨਾ ਹੀ ਪੇਸ਼ ਹੋਵੇ ਜੇ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋਵੇਗਾ ਤਾਂ ਉਹ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਲੋਂ ਪੱਕਾ ਤਨਖ਼ਾਹੀਆ ਮੰਨਿਆ ਜਾਵੇਗਾ ਅਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।