ਈਸਾਈ ਪ੍ਰਚਾਰਕ ਕੇਏ ਪਾਲ ਦਾ ਦਾਅਵਾ ਨਿਮਿਸ਼ਾ ਪ੍ਰਿਆ ਨੂੰ ਕੀਤਾ ਜਾਵੇਗਾ ਰਿਹਾਅ, PM ਮੋਦੀ ਦਾ ਕੀਤਾ ਧੰਨਵਾਦ

Global Team
3 Min Read

ਨਿਊਜ਼ ਡੈਸਕ: ਯਮਨ ਵਿੱਚ ਕੈਦ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਈਸਾਈ ਪ੍ਰਚਾਰਕ ਕੇਏ ਪਾਲ ਨੇ ਇਹ ਦਾਅਵਾ ਕੀਤਾ ਹੈ। ਕੇਏ ਪਾਲ ਨੇ ਪੀਐਮ ਮੋਦੀ ਦਾ ਵੀ ਧੰਨਵਾਦ ਕੀਤਾ ਹੈ। ਈਸਾਈ ਪ੍ਰਚਾਰਕ ਅਤੇ ਗਲੋਬਲ ਪੀਸ ਇਨੀਸ਼ੀਏਟਿਵ ਦੇ ਸੰਸਥਾਪਕ ਡਾ. ਕੇ.ਏ. ਪਾਲ ਨੇ ਇੱਕ ਵੀਡੀਓ ਸੰਦੇਸ਼ ਵਿੱਚ ਦਾਅਵਾ ਕੀਤਾ ਕਿ ਯਮਨ ਦੀ ਰਾਜਧਾਨੀ ਸਨਾ ਵਿੱਚ ਕੈਦ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਗਈ ਹੈ। ਡਾ. ਕੇ.ਏ. ਪਾਲ ਨੇ ਇੱਕ ਵੀਡੀਓ ਸੰਦੇਸ਼ ਵਿੱਚ ਯਮਨ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਡਾ. ਕੇ.ਏ. ਪਾਲ ਨੇ ਕਿਹਾ ਕਿ ਯਮਨ ਦੇ ਨੇਤਾਵਾਂ ਨੇ ਪਿਛਲੇ 10 ਦਿਨਾਂ ਤੋਂ ਦਿਨ ਰਾਤ ਕੰਮ ਕੀਤਾ। ਡਾ. ਪਾਲ ਨੇ ਕਿਹਾ ਕਿ ਮੈਂ ਉਨ੍ਹਾਂ ਸਾਰੇ ਨੇਤਾਵਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ ਕਰਨ ਵਿੱਚ ਮਦਦ ਕੀਤੀ ਹੈ। ਪ੍ਰਮਾਤਮਾ ਦੇ ਆਸ਼ੀਰਵਾਦ ਨਾਲ, ਨਿਮਿਸ਼ਾ ਪ੍ਰਿਆ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਫਿਰ ਉਹ ਭਾਰਤ ਵਾਪਿਸ ਆ ਜਾਵੇਗੀ। ਮੈਂ ਪ੍ਰਧਾਨ ਮੰਤਰੀ ਮੋਦੀ ਦਾ ਵੀ ਧੰਨਵਾਦ ਕਰਦਾ ਹਾਂ, ਜੋ ਨਿਮਿਸ਼ਾ ਪ੍ਰਿਆ ਨੂੰ ਲੈਣ ਲਈ ਡਿਪਲੋਮੈਟ ਭੇਜ ਰਹੇ ਹਨ।

ਕੇਰਲ ਦੇ ਪਲੱਕੜ ਦੀ ਰਹਿਣ ਵਾਲੀ ਨਿਮਿਸ਼ਾ ਪ੍ਰਿਆ 2008 ਵਿੱਚ ਨਰਸ ਵਜੋਂ ਕੰਮ ਕਰਨ ਲਈ ਯਮਨ ਗਈ ਸੀ। ਉੱਥੇ ਕਈ ਹਸਪਤਾਲਾਂ ਵਿੱਚ ਕੰਮ ਕਰਨ ਤੋਂ ਬਾਅਦ, ਨਿਮਿਸ਼ਾ ਪ੍ਰਿਆ 2011 ਵਿੱਚ ਕੇਰਲ ਵਾਪਿਸ ਆਈ ਅਤੇ ਇੱਥੇ ਟੌਮੀ ਥਾਮਸ ਨਾਲ ਵਿਆਹ ਕਰਵਾ ਲਿਆ।ਉਨ੍ਹਾਂ ਦੀ ਇੱਕ ਧੀ ਹੈ ਜੋ ਇਸ ਸਮੇਂ ਕੇਰਲ ਵਿੱਚ ਰਹਿੰਦੀ ਹੈ। 2015 ਵਿੱਚ, ਨਿਮਿਸ਼ਾ ਨੇ ਯਮਨੀ ਨਾਗਰਿਕ ਤਲਾਲ ਅਬਦੋ ਮਹਦੀ ਨਾਲ ਮਿਲ ਕੇ ਇੱਕ ਮੈਡੀਕਲ ਕਲੀਨਿਕ ਸ਼ੁਰੂ ਕੀਤਾ।2017 ਵਿੱਚ, ਮਹਿਦੀ ਦੀ ਲਾਸ਼ ਇੱਕ ਪਾਣੀ ਦੀ ਟੈਂਕੀ ਵਿੱਚੋਂ ਮਿਲੀ ਸੀ ਅਤੇ ਨਿਮਿਸ਼ਾ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਸੀ। ਦੋਸ਼ ਹੈ ਕਿ ਨਿਮਿਸ਼ਾ ਨੇ ਮਹਿਦੀ ਨੂੰ ਨੀਂਦ ਦੀਆਂ ਗੋਲੀਆਂ ਦੀ ਓਵਰਡੋਜ਼ ਦੇ ਕੇ ਮਾਰਿਆ ਅਤੇ ਉਸਦੀ ਲਾਸ਼ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ।

ਇੱਕ ਮਹੀਨੇ ਬਾਅਦ, ਨਿਮਿਸ਼ਾ ਨੂੰ ਯਮਨ-ਸਾਊਦੀ ਅਰਬ ਸਰਹੱਦ ਤੋਂ ਗ੍ਰਿਫਤਾਰ ਕੀਤਾ ਗਿਆ। ਨਿਮਿਸ਼ਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਮਹਿਦੀ ਨੇ ਨਿਮਿਸ਼ਾ ਦਾ ਸਰੀਰਕ ਸ਼ੋਸ਼ਣ ਕੀਤਾ, ਉਸਦਾ ਪਾਸਪੋਰਟ ਜ਼ਬਤ ਕੀਤਾ ਅਤੇ ਉਸਨੂੰ ਧਮਕੀਆਂ ਦਿੱਤੀਆਂ ਸਨ। ਹਾਲਾਂਕਿ, ਤਲਾਲ ਅਬਦੋ ਮਹਿਦੀ ਦੇ ਭਰਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ। 2020 ਵਿੱਚ, ਸਨਾ ਦੀ ਇੱਕ ਅਦਾਲਤ ਨੇ ਨਿਮਿਸ਼ਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। 2023 ਵਿੱਚ, ਯਮਨ ਦੀ ਸੁਪਰੀਮ ਕੋਰਟ ਨੇ ਵੀ ਇਸ ਸਜ਼ਾ ਨੂੰ ਬਰਕਰਾਰ ਰੱਖਿਆ।ਨਿਮਿਸ਼ਾ ਪ੍ਰਿਆ ਇਸ ਸਮੇਂ ਸਨਾ ਜੇਲ੍ਹ ਵਿੱਚ ਬੰਦ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment