ਮੁੰਬਈ: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਬਾਡੀਗਾਰਡ ਸ਼ੇਰਾ ਨਾਲ ਜੁੜੀ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ। ਸ਼ੇਰਾ, ਜੋ ਸਲਮਾਨ ਖਾਨ ਦੇ ਨਾਲ ਪਰਛਾਵੇਂ ਵਾਂਗ ਰਹਿੰਦਾ ਹੈ, ਅੱਜ ਡੂੰਘੇ ਸੋਗ ਵਿੱਚ ਡੁੱਬਿਆ ਹੋਇਆ ਹੈ। ਉਸ ਦੇ ਪਿਤਾ ਸੁੰਦਰ ਸਿੰਘ ਜੌਲੀ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। 88 ਸਾਲ ਦੀ ਉਮਰ ਵਿੱਚ ਕੈਂਸਰ ਨਾਲ ਲੰਬੀ ਜੰਗ ਲੜਦਿਆਂ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਸੁੰਦਰ ਸਿੰਘ ਜੌਲੀ ਦਾ ਅੰਤਿਮ ਸੰਸਕਾਰ ਮੁੰਬਈ ਦੇ ਅੰਧੇਰੀ ਵੈਸਟ ਸਥਿਤ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਸ਼ੇਰਾ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, “ਮੇਰੇ ਪਿਤਾ ਸ਼੍ਰੀ ਸੁੰਦਰ ਸਿੰਘ ਜੌਲੀ ਅੱਜ ਸਾਨੂੰ ਛੱਡ ਕੇ ਸਵਰਗ ਸਧਾਰ ਗਏ ਹਨ। ਉਨ੍ਹਾਂ ਦੀ ਅੰਤਿਮ ਯਾਤਰਾ ਸ਼ਾਮ 4 ਵਜੇ ਸਾਡੇ ਘਰ ਤੋਂ ਸ਼ੁਰੂ ਹੋਵੇਗੀ।”
ਪਿਤਾ ਦੇ ਜਨਮਦਿਨ ‘ਤੇ ਸ਼ੇਰਾ ਦੀ ਪੋਸਟ
ਇਸ ਸਾਲ ਦੇ ਸ਼ੁਰੂ ਵਿੱਚ ਸ਼ੇਰਾ ਨੇ ਆਪਣੇ ਪਿਤਾ ਦਾ 88ਵਾਂ ਜਨਮਦਿਨ ਮਨਾਇਆ ਸੀ। ਇਸ ਮੌਕੇ ‘ਤੇ ਸ਼ੇਰਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਸੀ, “ਮੇਰੇ ਰੱਬ, ਮੇਰੇ ਪਿਤਾ, ਮੇਰੀ ਪ੍ਰੇਰਨਾ, ਸਭ ਤੋਂ ਮਜ਼ਬੂਤ ਵਿਅਕਤੀ ਨੂੰ 88ਵੇਂ ਜਨਮਦਿਨ ਦੀਆਂ ਮੁਬਾਰਕਾਂ। ਮੇਰੀ ਸਾਰੀ ਤਾਕਤ ਤੁਹਾਡੇ ਤੋਂ ਆਉਂਦੀ ਹੈ। ਮੈਂ ਤੁਹਾਨੂੰ ਹਮੇਸ਼ਾ ਪਿਆਰ ਕਰਾਂਗਾ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।