ਨਿਊਜ਼ ਡੈਸਕ: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸਥਿਤ ਕੈਫੇ ‘ਤੇ ਇੱਕ ਵਾਰ ਫਿਰ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਇਹ ਦੂਜੀ ਵਾਰ ਹੈ ਜਦੋਂ ਕਪਿਲ ਦੇ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਲੋਕ ਕਾਰ ਵਿੱਚ ਬੈਠ ਕੇ ਕੈਫੇ ਵੱਲ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ।
ਇਸ ਵਾਰ ਇਸ ਹਮਲੇ ਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਕੁਝ ਗੈਂਗਸਟਰਾਂ ਨੇ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਮੁੰਬਈ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਖ਼ਬਰ ਦੀ ਪੁਸ਼ਟੀ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।