ਕੈਨੇਡਾ ਵਿੱਚ 21 ਸਾਲਾ ਭਾਰਤੀ ਵਿਦਿਆਰਥਣ ਦਾ ਕਤਲ, ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

Global Team
2 Min Read

ਨਿਊਜ਼ ਡੈਸਕ: ਕੈਨੇਡਾ ਵਿੱਚ 21 ਸਾਲਾ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਹੈਮਿਲਟਨ ਪੁਲਿਸ ਨੇ ਮੰਗਲਵਾਰ ਨੂੰ ਨਿਆਗਰਾ ਫਾਲਸ, ਓਨਟਾਰੀਓ ਦੇ ਰਹਿਣ ਵਾਲੇ ਦੋਸ਼ੀ, ਜਰਡੇਨ ਫੋਸਟਰ (32) ਨੂੰ ਗ੍ਰਿਫਤਾਰ ਕੀਤਾ ਅਤੇ ਉਸ ‘ਤੇ ਕਤਲ ਦਾ ਇੱਕ ਦੋਸ਼ ਅਤੇ ਕਤਲ ਦੀ ਕੋਸ਼ਿਸ਼ ਦੇ ਤਿੰਨ ਦੋਸ਼ ਲਗਾਏ ਹਨ।

ਹਰਸਿਮਰਤ ਰੰਧਾਵਾ ਮੋਹਾਕ ਕਾਲਜ ਵਿੱਚ ਫਿਜ਼ੀਓਥੈਰੇਪੀ ਕੋਰਸ ਕਰ ਰਹੀ ਦੂਜੇ ਸਾਲ ਦੀ ਵਿਦਿਆਰਥਣ ਸੀ। ਰੰਧਾਵਾ ਨੂੰ 17 ਅਪ੍ਰੈਲ ਨੂੰ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ ਜਦੋਂ ਉਹ ਅੱਪਰ ਜੇਮਸ ਸਟਰੀਟ ਅਤੇ ਸਾਊਥ ਬੈਂਡ ਰੋਡ ਦੇ ਚੌਰਾਹੇ ‘ਤੇ ਇੱਕ ਬੱਸ ਸਟੈਂਡ ਦੇ ਨੇੜੇ ਖੜ੍ਹੀ ਸੀ। ਗੋਲੀ ਲੱਗਣ ਤੋਂ ਬਾਅਦ, ਵਿਦਿਆਰਥਣ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਪਰ ਬਾਅਦ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਰਿਪੋਰਟ ਅਨੁਸਾਰ ਚਾਰ ਕਾਰਾਂ ਵਿੱਚ ਸਵਾਰ ਘੱਟੋ-ਘੱਟ ਸੱਤ ਲੋਕਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਹੋਈ ਬਹਿਸ ਦੌਰਾਨ ਗੋਲੀਬਾਰੀ ਹੋਈ ਅਤੇ ਇਸੇ ਦੌਰਾਨ ਇੱਕ ਗੋਲੀ ਹਰਸਿਮਰਤ ਦੇ ਲੱਗ ਗਈ ਜੋ ਨੇੜੇ ਹੀ ਖੜ੍ਹੀ ਸੀ।ਹਰਸਿਮਰਤ ਇੱਕ ਸਥਾਨਿਕ ਜਿਮ ਤੋਂ ਘਰ ਜਾ ਰਹੀ ਸੀ ਜਦੋਂ ਉਸਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਸਦੀ ਮੌਤ ਹੋ ਗਈ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment