ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ 1 ਮਾਰਚ, 2025 ਤੋਂ ਹੁਣ ਤੱਕ 16,400 ਐਫਆਈਆਰਜ ਦਰਜ ਕਰਕੇ 25,646 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਚਲਦਿਆਂ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ ਬੁਲਾਰੇ ਨਸ਼ਾ ਮੁਕਤੀ ਮੋਰਚਾ ਬਲਤੇਜ ਸਿੰਘ ਪੰਨੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 366 ਕਿਲੋਗ੍ਰਾਮ ਅਫੀਮ, 215 ਕੁਇੰਟਲ ਭੁੱਕੀ, 29 ਕਿਲੋਗ੍ਰਾਮ ਚਰਸ, 405 ਕਿਲੋਗ੍ਰਾਮ ਗਾਂਜਾ, 6 ਕਿਲੋਗ੍ਰਾਮ ਆਈਸ, 32.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.32 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।