ਚੰਡੀਗੜ : ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਉਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਸੀ। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਲਿਆ ਵੱਡਾ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ ਰੱਦ ਕਰ ਦਿੱਤੀ ਹੈ। ਅੱਜ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਬੈਠਕ ਹੋਈ ਹੈ।
ਇਸ ਤੋਂ ਪਹਿਲਾਂ 30 ਜੁਲਾਈ ਨੂੰ ਕੈਬਨਿਟ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਪੰਜਾਬ ਦੇ 154 ਬਲਾਕਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਨ੍ਹਾਂ ਬਲਾਕਾਂ ਦੇ ਪੁਨਰਗਠਨ ਤੋਂ ਬਾਅਦ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ, ਉਦਯੋਗਪਤੀਆਂ ਨੂੰ ਰਾਹਤ ਦਿੰਦੇ ਹੋਏ, ਸਰਕਾਰ ਨੇ ਪਰਿਵਰਤਨ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ ਤਾਂ ਜੋ ਉਦਯੋਗਿਕ ਪਲਾਟਾਂ ਨੂੰ ਵਪਾਰਕ ਗਤੀਵਿਧੀਆਂ ਲਈ ਵੀ ਵਰਤਿਆ ਜਾ ਸਕੇ।